ਸੋਮਵਾਰ, ਅਕਤੂਬਰ 6, 2025 09:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

Nagar Kirtan: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Sri Akal Takht Sahib: ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।

by propunjabtv
ਨਵੰਬਰ 26, 2022
in ਧਰਮ
0

Martyrdom day of Sri Guru Teg Bahadur Sahib: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takhat Sahib) ਤੋਂ ਗੁਰਦੁਆਰਾ ਗੁਰੂ ਕੇ ਮਹਿਲ (Gurdwara Gur ke mehal) ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri guru Granth Sahib ji) ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri harmandir Sahib) ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੇ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।

ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ।

ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurdwara Guru K MahalMartyrdom Day Sri Guru Teg Bahadur SahibNagar Kirtanpro punjab tvpunjabi newsSri Akal Takht SahibSri Guru Granth SahibSri Guru Teg Bahadur SahibSri Harmandir Sahib
Share251Tweet157Share63

Related Posts

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ : ਐਡਵੋਕੇਟ ਧਾਮੀ

ਅਕਤੂਬਰ 3, 2025

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ SGPC ਨੇ ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਅਕਤੂਬਰ 2, 2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੁਬਲੀ ਕਰਨਾਟਕਾ ਤੋਂ ਕੋਹਲਾਪੁਰ ਮਹਾਰਾਸ਼ਟਰ ਲਈ ਰਵਾਨਾ

ਅਕਤੂਬਰ 1, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਤੰਬਰ 27, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.