ਸੋਮਵਾਰ, ਅਗਸਤ 31, 2026 03:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

by Gurjeet Kaur
ਜਨਵਰੀ 11, 2024
in ਪੰਜਾਬ
0
ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ
 
–  510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ। 
 
ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। 
 
ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜਾਬ ਦੇ ਤਕਰੀਬਨ 12000 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਪਿੰਡ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਥਾਨਕ ਲੋਕਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਪਲੰਬਿੰਗ, ਬਿਜਲੀ ਦੇ ਕੰਮ, ਪੰਪ ਸੰਚਾਲਨ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਸਾਲ ਮਾਰਚ ਤੱਕ ਇਸ ਸਿਖਲਾਈ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ। 
 
ਇਸ ਸਿਖਲਾਈ ਪ੍ਰੋਗਰਾਮ ਲਈ ਪਿੰਡਾਂ ਦੀ ਗ੍ਰਾਮ ਪੰਚਾਇਤ ਆਪਣੀ ਜਲ ਸਪਲਾਈ ਸਕੀਮ ਦੇ ਰੱਖ-ਰਖਾਵ ਦੇ ਕੰਮਾਂ ਲਈ ਸਥਾਨਕ ਵਿਅਕਤੀ ਨੂੰ ਨਾਮਜ਼ਦ ਕਰਨਗੇ। ਹਰੇਕ ਗ੍ਰਾਮ ਪੰਚਾਇਤ ਦੇ ਘੱਟੋਂ-ਘੱਟ ਇੱਕ ਵਿਅਕਤੀ ਨੂੰ ‘ਨਲ ਜਲ ਮਿੱਤਰ’ ਸਿਖਲਾਈ ਦੇਣ ਦੀ ਵਿਵਸਥਾ ਹੈ। 
 
ਕਾਬਿਲੇਗੌਰ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਹਰੇਕ ਪੇਂਡੂ ਘਰ ਨੂੰ ਪਾਣੀ ਦੀ ਉਪਲੱਬਧਤਾ ਕਰਵਾਈ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਜਲ ਅਤੇ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ) ਰਾਹੀਂ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ ਅਤੇ ਪ੍ਰਬੰਧਨ ਦਾ ਕੰਮ ਕਰਦੀਆਂ ਹਨ। ਇਨ੍ਹਾਂ ਸਕੀਮਾਂ ਦੇ ਲੰਬੇ ਸਮੇਂ ਤੱਕ ਠੀਕ ਚੱਲਦੇ ਰਹਿਣ ਲਈ ਸਥਾਨਕ ਪੱਧਰ ‘ਤੇ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬੱਧਾ ਹੋਣਾ ਜ਼ਰੂਰੀ ਹੈ। ਇਸੇ ਮਕਸਦ ਦੀ ਪੂਰਤੀ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਨਲ ਜਲ ਮਿੱਤਰ ਪ੍ਰੋਗਰਾਮ ਲਾਗੂ ਕੀਤਾ ਜਾਣਾ ਹੈ। 
Tags: ਨਲ ਜਲ ਮਿੱਤਰ ਪ੍ਰੋਗਰਾਮਮੰਤਰੀ ਬ੍ਰਮ ਸ਼ੰਕਰ ਜਿੰਪਾਮੁੱਖ ਮੰਤਰੀ ਭਗਵੰਤ ਸਿੰਘ ਮਾਨ
Share208Tweet130Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.