National Farmers Day: ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਭਰ ਵਿੱਚ ਕਿਸਾਨਾਂ ਦੇ ਯੋਗਦਾਨ ਲਈ ਪ੍ਰੋਗਰਾਮ ਕਰਵਾਏ ਜਾਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ 23 ਦਸੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ।
ਦਰਅਸਲ, ਇਹ ਵਿਸ਼ੇਸ਼ ਦਿਨ ਹਰ ਸਾਲ ਭਾਰਤ ਦੇ 5ਵੇਂ ਪ੍ਰਧਾਨ ਮੰਤਰੀ ਤੇ ਕਿਸਾਨਾਂ ਦੇ ਮਸੀਹਾ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਦੇ ਮੌਕੇ ਮਨਾਇਆ ਜਾਂਦਾ ਹੈ। ਭਾਰਤੀ ਕਿਸਾਨਾਂ ਦੀ ਹਾਲਤ ਸੁਧਾਰਨ ਦਾ ਸਿਹਰਾ ਚੌਧਰੀ ਚਰਨ ਸਿੰਘ ਨੂੰ ਜਾਂਦਾ ਹੈ। ਖ਼ੁਦ ਕਿਸਾਨ ਪਰਿਵਾਰ ਵਿੱਚੋਂ ਹੋਣ ਕਰਕੇ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਦਸ਼ਾ ਤੋਂ ਭਲੀ-ਭਾਂਤ ਜਾਣੂ ਸੀ। ਇਸ ਲਈ ਉਨ੍ਹਾਂ ਨੇ ਕਿਸਾਨਾਂ ਲਈ ਕਈ ਸੁਧਾਰ ਕੀਤੇ।
ਇਸ ਦਿਨ ਨੂੰ ਮਨਾਉਣ ਪਿੱਛੇ ਇੱਕ ਹੋਰ ਉਦੇਸ਼ ਇਹ ਹੈ ਕਿ ਇਹ ਸਮਾਜ ਦੇ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਦੀਆਂ ਨਵੀਨਤਮ ਸਿੱਖਿਆਵਾਂ ਨਾਲ ਸਸ਼ਕਤ ਕਰਨ ਦਾ ਵਿਚਾਰ ਦਿੰਦਾ ਹੈ। ਕਿਸਾਨ ਦਿਵਸ ਦੇ ਜਸ਼ਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਦੇ ਹਨ।
Defence Minister Rajnath Singh remembers former Prime Minister and farmers' leader Chaudhary Charan Singh on his birth anniversary today. pic.twitter.com/4lMv9doAvJ
— ANI (@ANI) December 23, 2022
ਇਹ ਕਹਿਣ ਦੀ ਲੋੜ ਨਹੀਂ ਕਿ ਅਸੀਂ ਭੋਜਨ ਤੋਂ ਬਗੈਰ ਗੁਜ਼ਾਰਾ ਨਹੀਂ ਕਰ ਸਕਦੇ ਤੇ ਅਸੀਂ ਕਿਸਾਨਾਂ ਵਲੋਂ ਉਗਾਏ ਗਏ ਅਨਾਜ, ਦਾਲਾਂ ਤੇ ਫਲਾਂ ਅਤੇ ਸਬਜ਼ੀਆਂ ਦਾ ਸੇਵਨ ਕਰਕੇ ਹੀ ਜ਼ਿੰਦਾ ਹਾਂ। ਕਿਸਾਨ ਖੇਤਾਂ ਵਿੱਚ ਮਿਹਨਤ ਕਰਕੇ ਜੋ ਪੈਦਾ ਕਰਦੇ ਹਨ, ਉਸ ਨਾਲ ਸਾਡਾ ਢਿੱਡ ਭਰਦਾ ਹੈ। ਕਿਸਾਨਾਂ ਤੋਂ ਬਗੈਰ ਸਾਡੀ ਹੋਂਦ ਨਹੀਂ ਰਹਿ ਸਕਦੀ।
ਕਿਸਾਨ ਦਿਵਸ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਮਿਤੀਆਂ ਨੂੰ ਮਨਾਇਆ ਜਾਂਦਾ ਹੈ, ਜਦਕਿ ਸਾਡੇ ਦੇਸ਼ ਵਿੱਚ ਹਰ ਸਾਲ 23 ਦਸੰਬਰ ਨੂੰ ਕਿਸਾਨ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੇ ਗਏ ਆਪਣੇ ਸ਼ਾਂਤਮਈ ਪ੍ਰਦਰਸ਼ਨ ਨਾਲ ਇਹ ਸਾਬਤ ਕਰ ਦਿੱਤਾ ਕਿ ਕਿਸਾਨ ਚਾਹੇ ਤਾਂ ਕਿਸੇ ਵੀ ਪਹਾੜ ਨੂੰ ਝੁਕਾ ਸਕਦਾ ਹੈ ਤੇ ਆਪਣੇ ਸ਼ਾਂਤ ਸੁਭਾਅ ਤੇ ਅੜਿੱਗ ਸੰਕਲਪ ਨਾਲ ਕਿਸੇ ਵੀ ਟਿੱਚੇ ਨੂੰ ਹਾਸਲ ਕਰ ਸਕਦਾ ਹੈ।
ਚੌਧਰੀ ਚਰਨ ਸਿੰਘ ਨੇ ਚੁੱਕੇ ਵੱਡੇ ਕਦਮ
1. 1949 ਵਿੱਚ ਵਿਧਾਨ ਸਭਾ ਵਿੱਚ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਬਿੱਲ ਪੇਸ਼ ਕੀਤਾ।
2. 1952 ਵਿੱਚ ਖੇਤੀਬਾੜੀ ਮੰਤਰੀ ਵਜੋਂ ਕੰਮ ਕੀਤਾ।
3. 1953 ਵਿੱਚ, ਜ਼ਿਮੀਂਦਾਰੀ ਪ੍ਰਥਾ ਖ਼ਤਮ ਕੀਤੀ।
4. 23 ਦਸੰਬਰ 1978 ਨੂੰ ਕਿਸਾਨ ਟਰੱਸਟ ਦੀ ਸਥਾਪਨਾ ਕੀਤੀ।
ਲੋਕਾਂ ਨੂੰ ਕੀਤਾ ਜਾਂਦਾ ਜਾਗਰੂਕ
23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਨਾਲ-ਨਾਲ ਲੋਕਾਂ ਨੂੰ ਰਾਸ਼ਟਰੀ ਆਰਥਿਕਤਾ ਵਿੱਚ ਕਿਸਾਨਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਲੋਕਾਂ ਨੂੰ ਕਿਸਾਨਾਂ ਅਤੇ ਆਰਥਿਕਤਾ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h