ਐਤਵਾਰ, ਮਈ 11, 2025 01:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ ‘ਚ

by Gurjeet Kaur
ਅਪ੍ਰੈਲ 10, 2023
in ਪੰਜਾਬ
0

ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.), ਵੱਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀਏਵੀਏਟ ਜਲੰਧਰ, ਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ (Gatka) ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿੱਪ ਜਿੱਤਣ ਲਈ ਕਿਸਮਤ ਅਜਮਾਉਣਗੀਆਂ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਮੁਕਾਬਲਿਆਂ ਦੌਰਾਨ ਸਪੱਸ਼ਟਤਾ, ਸੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪਹਿਲੀ ਵਾਰ ਸਮਾਂ, ਅੰਕ ਅਤੇ ਨਤੀਜੇ (ਟੀ.ਐਸ.ਆਰ) ਦਰਸਾਉਣ ਲਈ ਕੰਪਿਊਟਰਾਈਜ਼ਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਦਰਸ਼ਕ ਡਿਜੀਟਲ ਸਕੋਰਕਾਰਡ ਰਾਹੀਂ ਸਾਰੀ ਕਾਰਵਾਈ ਦੇਖ ਸਕਣਗੇ। ਇਸ ਟੂਰਨਾਮੈਂਟ ਤੋਂ ਇੱਕ ਦਿਨ ਪਹਿਲਾਂ ਇੱਕ ਤਕਨੀਕੀ ਟੀਮ ਸਮੂਹ ਗੱਤਕਾ ਤਕਨੀਕੀ ਅਧਿਕਾਰੀਆਂ ਨੂੰ ਇਸ ਟੀ.ਐਸ.ਆਰ. ਪ੍ਰਣਾਲੀ ਬਾਰੇ ਸਿਖਲਾਈ ਦੇਵੇਗੀ।

ਗੱਤਕਾ (Gatka) ਪ੍ਰਮੋਟਰ ਸ. ਗਰੇਵਾਲ ਨੇ ਦੱਸਿਆ ਕਿ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਟੀਮ ਪ੍ਰਬੰਧਕਾਂ ਨੂੰ ਸਫਲਤਾ ਅਤੇ ਪ੍ਰਾਪਤੀਆਂ ਬਦਲੇ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਵੱਲੋਂ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਅਤੇ ਪ੍ਰਬੰਧਕਾਂ ਦੀਆਂ ਬੁਨਿਆਦੀ ਲੋੜਾਂ ਦੀ ਦੇਖਭਾਲ ਵਜੋਂ ਖੇਡ ਮੈਦਾਨ ਦੇ ਨੇੜੇ ਮੁਫਤ ਭੋਜਨ, ਪਾਣੀ ਅਤੇ ਆਰਾਮਦਾਇਕ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਟੂਰਨਾਮੈਂਟ ਪ੍ਰਬੰਧਕ ਕਮੇਟੀ ਨੇ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਆਪੋ-ਆਪਣੀਆਂ ਪ੍ਰਮਾਣਿਤ ਖੇਡ ਕਿੱਟਾਂ ਲਿਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ, ਹਰੇਕ ਰਾਜ ਨੂੰ ਅਲਾਟ ਕੀਤੀ ਗਈ ਅਧਿਕਾਰਤ ਡਰੈੱਸ ਕਿੱਟ, ਮੁਕਾਬਲੇ ਸਮੇਂ, ਉਦਘਾਟਨੀ ਅਤੇ ਸਮਾਪਤੀ ਸਮਾਰੋਹਾਂ ਦੌਰਾਨ ਪਹਿਨੀ ਜਾਣੀ ਚਾਹੀਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ਟਰੀ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੱਤਕੇ ਦੇ ਜੌਹਰ ਦੇਖਣ ਅਤੇ ਮਾਰਸ਼ਲ ਆਰਟ ਗੱਤਕੇ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਵ ਵਾਲੇ ਜਸ਼ਨਾਂ ਵਿੱਚ ਸ਼ਿਰਕਤ ਕਰਨ। ਗਰੇਵਾਲ ਨੇ ਕਿਹਾ ਕਿ ਇਹ ਟੂਰਨਾਮੈਂਟ ਪ੍ਰਮੁੱਖ ਸ਼ਖਸੀਅਤਾਂ ਦੀ ਮੌਜੂਦਗੀ ਅਤੇ ਡਿਜੀਟਲ ਟੀ.ਐਸ.ਆਰ. ਸਿਸਟਮ ਦੀ ਸ਼ੁਰੂਆਤ ਦੇ ਨਾਲ, ਸਾਰਿਆਂ ਲਈ ਇੱਕ ਰੋਮਾਂਚਕ ਅਤੇ ਆਨੰਦਦਾਇਕ ਅਨੁਭਵ ਪੈਦਾ ਕਰੇਗਾ।

ਐਨ.ਜੀ.ਏ.ਆਈ. ਦੇ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਸਾਰੇ ਖਿਡਾਰੀਆਂ ਤੇ ਖਿਡਾਰਨਾਂ ਲਈ ਨਿਰਪੱਖ ਅਤੇ ਪਾਰਦਰਸ਼ੀ ਮੁਕਾਬਲੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਦੇ ਸਹਿਯੋਗ, ਭਾਗ ਲੈਣ ਵਾਲੇ ਖਿਡਾਰੀਆਂ ਤੇ ਖਿਡਾਰਨਾਂ ਦੇ ਖੇਡ ਜਨੂੰਨ ਅਤੇ ਪ੍ਰਬੰਧਕਾਂ ਦੀ ਲਗਨ ਸਦਕਾ ਇਹ ਟੂਰਨਾਮੈਂਟ ਭਾਰਤ ਵਿੱਚ ਭਵਿੱਖੀ ਗੱਤਕਾ ਮੁਕਾਬਲਿਆਂ ਲਈ ਇੱਕ ਨਿਵੇਕਲਾ ਮਾਪਦੰਡ ਤੈਅ ਕਰੇਗਾ।

ਉਨ੍ਹਾਂ ਆਖਿਆ ਕਿ ਐੱਨ.ਜੀ.ਏ.ਆਈ. ਇੰਨਾਂ ਰਾਸ਼ਟਰੀ ਗੱਤਕਾ ਮੁਕਾਬਲਿਆਂ ਨੂੰ ਪੇਸ਼ੇਵਰ ਅਤੇ ਕੁਸ਼ਲ ਤਰੀਕੇ ਨਾਲ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੁਆਰਾ ਨਿਰਧਾਰਤ ਨਿਯਮਾਂਵਲੀ ਅਤੇ ਨਿਯਮਾਂ ਦੀ ਪਾਲਣਾ ਕਰੇਗੀ। ਸ. ਗਰੇਵਾਲ਼ ਨੇ ਕਿਹਾ ਕਿ ਇਹ ਫੈਡਰੇਸ਼ਨ ਕੱਪ ਐਕਸ਼ਨ ਭਰਪੂਰ ਈਵੈਂਟ ਹੋਣ ਦੇ ਨਾਲ ਖਿਡਾਰੀਆਂ ਅਤੇ ਦਰਸ਼ਕਾਂ ਲਈ ਇੱਕ ਅਭੁੱਲ ਅਨੁਭਵ ਸਾਬਤ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: jalandharNational gatkapro punjab tvpunjabi news
Share206Tweet129Share52

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025

ਮਿਜ਼ਾਇਲਾਂ ਡਰੋਨ, ਸਾਈਬਰ ਅਟੈਕ, ਜੰਗ ਦੇ ਇਨ੍ਹਾਂ 4 ਦਿਨ ‘ਚ ਪਹਿਲੀ ਵਾਰ ਹੋਈਆਂ ਅਜਿਹੀਆਂ ਚੀਜ਼ਾਂ

ਮਈ 11, 2025

ਕੀ ਭਾਰਤ ਤੇ ਪਾਕਿਸਤਾਨ ਵਿਚਾਲੇ ਖਤਮ ਹੋਵੇਗੀ ਕਸ਼ਮੀਰ ਵਿਵਾਦ, ਵਿਚੋਲਾ ਬਣੇਗਾ ਟਰੰਪ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.