ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪੁੱਛਗਿੱਛ ਦਾ ਸਿਲਸਿਲਾ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ।ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਰਾਹੁਲ ਗਾਂਧੀ ਈਡੀ ਦਫ਼ਤਰ ਕਰੀਬ 11.35 ਵਜੇ ਪਹੁੰਚੇ , ਪਿਛਲੇ ਤਿੰਨ ਦਿਨਾਂ ਦੌਰਾਨ ਰਾਹੁਲ ਗਾਂਧੀ ਤੋਂ 25 ਘੰਟੇ ਪੁੱਛਗਿੱਛ ਹੋ ਚੁੱਕੀ ਹੈ ਦਿੱਲੀ ਵਿਚ ਸੈਂਕੜੇ ਕਾਂਗਰਸੀ ਵਰਕਰ ਸੜਕਾਂ ‘ਤੇ ਉਤਰ ਆਏ ਅਤੇ ਕਈ ਸੀਨੀਅਰ ਨੇਤਾਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਕਿਉਂਕਿ ਉਨ੍ਹਾਂ ਨੇ ਰਾਹੁਲ ਅਤੇ ਸੋਨੀਆ ਗਾਂਧੀ ਨੂੰ ਸੰਮਨ ਕੀਤੇ ਜਾਣ ਦਾ ਵਿਰੋਧ ਕੀਤਾ, ਜਿਸ ਵਿਚ ਪਾਰਟੀ ਨੇ ਝੂਠੇ ਕੇਸ ਦਾ ਦੋਸ਼ ਲਗਾਇਆ ਹੈ।
ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਨੂੰ ਕਾਂਗਰਸ ਪਾਰਟੀ ਸਿਆਸੀ ਬਦਲਾਖੋਰੀ ਦੱਸ ਰਹੀ ਹੈ ਅਤੇ ਦੇਸ ਭਰ ਵਿਚ ਰੋਸ ਮੁਜ਼ਾਹਰੇ ਕਰ ਰਹੀ ਹੈ।
ਦਿੱਲੀ ਵਿਚ ਪਾਰਟੀ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇਲਜ਼ਾਮ ਲਾਇਆ, ” ਦਿੱਲੀ ਪੁਲਿਸ ਨੇ ਕਾਂਗਰਸ ਪਾਰਟੀ ਦੇ ਦਫ਼ਤਰ ਵਿਚ ਦਾਖਲ ਹੋਕੇ ਵਰਕਰਾਂ ਨਾਲ ਗੁੰਡਾਗਰਦੀ ਕੀਤੀ।”
ਦਿੱਲੀ ਪੁਲਿਸ ਨੇ ਕਾਂਗਰਸ ਦੇ ਇਲਜ਼ਾਮਾਂ ਨੂੰ ਰੱਦ ਕੀਤੇ ਅਤੇ ਦੱਸਿਆ ਕਿ ਧਾਰਾ 144 ਦੇ ਦਾਇਰੇ ਵਿਚ ਬਿਨਾਂ ਆਗਿਆ ਮੁਜ਼ਾਹਰਾ ਕਰਨ ਵਾਲੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈਮਿਲੀ ਜਾਣਕਾਰੀ ਦੇ ਮੁਤਾਬਕ ਨੈਸ਼ਨਲ ਹੈਰਲਡ ਅਖਬਾਰ ਨਾਲ ਜੁੜਿਆ ਮੁੱਦਾ ਹੈ। ਕਾਂਗਰਸ ਪਾਰਟੀ ਨਾਲ ਸਬੰਧਿਤ ਕੰਪਨੀ ਯੂਥ ਇੰਡੀਆ ਵਿੱਚ ਪੈਸਿਆਂ ਦੀ ਹੇਰਾਫੇਰੀ ਦੀ ਜਾਂਚ ਲਈ ਕੇਸ ਦਰਜ ਕੀਤਾ ਗਿਆ ਹੈ । ਇਹ ਵੀ ਜਿਕਰਯੋਗ ਹੈ ਕਿ ਉਕਤ ਕੇਸ ਨਾਲ ਸਬੰਧਿਤ ਕੁਝ ਕਾਂਗਰਸੀ ਆਗੂਆਂ ਤੋਂ ਵੀ ਪੁੱਛ ਪੜਤਾਲ ਕੀਤੀ ਗਈ ਹੈ ।
ਨੈਸਨਲ ਹੈਰਲਡ ਕੇਸ
ਅਜਾਦੀ ਦੇ ਬਾਅਦ 1956 ਵਿੱਚ ਐਸੋਸੀਏਟਿਡ ਜਰਨਲ ਨੂੰ ਨਾਨ ਕਮਰਸੀਅਲ ਕੰਪਨੀ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਅਤੇ ਕੰਪਨੀ ਐਕਟ ਦੀ ਧਾਰਾ 25 ਤਹਿਤ ਇਸ ਨੂੰ ਟੈਕਸ ਮੁਕਤ ਵੀ ਕਰ ਦਿੱਤਾ ਗਿਆ।ਨੈਸਨਲ ਹੈਰਲਡ ਅਖਬਾਰ ਦੀ ਸਥਾਪਨਾ 1938 ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਨੇ ਕੀਤੀ ਸੀ ਤੇ ਉਹ ਇਸ ਚ ਆਰਟੀਕਲ ਵੀ ਲਿੱਖਦੇ ਸਨ । ਸਾਲ 2008 ਵਿੱਚ ‘ਏਜੇਐੱਲ‘ ਦੇ ਸਾਰੇ ਪ੍ਰਕਾਸਨਾਂ ਨੂੰ ਰੋਕ ਦਿੱਤਾ ਗਿਆ ਅਤੇ ਕੰਪਨੀ ‘ਤੇ 90 ਕਰੋੜ ਰੁਪਏ ਦਾ ਕਰਜ ਵੀ ਚੜ ਗਿਆ।ਕਾਂਗਰਸ ਪਾਰਟੀ ਦੀ ਅਗਵਾਈ ਨੇ ‘ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ‘ ਨਾਂ ਦੀ ਇੱਕ ਨਵੀਂ ਨਾਨ-ਕਮਰਸੀਅਲ ਕੰਪਨੀ ਬਣਾਈ ਜਿਸ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਮੋਤੀਲਾਲ ਵੋਰਾ ਆਦਿ ਨੂੰ ਡਾਇਰੈਕਟਰ ਬਣਾਇਆ ਗਿਆ।ਨਵੀਂ ਕੰਪਨੀ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕੋਲ 76 ਪ੍ਰਤੀਸਤ ਸੇਅਰ ਸਨ ਜਦਕਿ ਬਾਕੀ ਦੇ 24 ਪ੍ਰਤੀਸਤ ਸੇਅਰ ਹੋਰ ਡਾਇਰੈਕਟਰਾਂ ਕੋਲ ਸਨ।”ਕਾਂਗਰਸ ਪਾਰਟੀ ਨੇ ਇਸ ਕੰਪਨੀ ਨੂੰ 90 ਕਰੋੜ ਰੁਪਏ ਬਤੌਰ ਕਰਜ ਵੀ ਦੇ ਦਿੱਤਾ।