national herald case: ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਨਫੋਰਸਮੈਂਟ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਵਰਕਰਾਂ ਵੱਲੋਂ ਜਲੰਧਰ, ਲੁਧਿਆਣਾ, ਚੰਡੀਗੜ੍ਹ ਤੇ ਹੋਰ ਸ਼ਹਿਰਾਂ ਵਿੱਚ ਰੋਸ ਵਿਖਾਵਾ ਕੀਤਾ ਗਿਆ।
ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਲੰਧਰ ਵਿਖੇ ਕੇਂਦਰ ਸਰਕਾਰ ਖਿਲਾਫ਼ ਈਡੀ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਬਰਿੰਦਰ ਢਿੱਲੋਂ ਦੀ ਅਗਵਾਈ ਚ ਯੂਥ ਕਾਂਗਰਸ ਕਾਰਕੁੰਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਯੂਥ ਕਾਂਗਰਸ ਕਾਰਕੁੰਨਾਂ ਨੇ ਈਡੀ ਦਫ਼ਤਰ ਦੇ ਬੋਰਡ ਉਤੇ ਕਾਲਖ ਮਲ਼ਣ ਦੀ ਕੋਸ਼ਿਸ਼ ਵੀ ਕੀਤੀ।
ਇਹ ਵੇ ਪੜ੍ਹੋ : ਇਸ ਦੇਸ਼ ਦੀ ਏਅਰਪੋਰਟ ਅਥਾਰਿਟੀ ਦੀ ਸੈਲਾਨੀਆਂ ਨੂੰ ਅਪੀਲ, ਕਾਲੇ ਦੀ ਥਾਂ ਰੰਗੀਨ ਬੈਗ ਲੈ ਕੇ ਕਰੋ ਯਾਤਰਾ
ਈਡੀ ਦਫ਼ਤਰ ਅੱਗੇ ਧਰਨਾ ਦਿੰਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਈਡੀ ਨੂੰ ਵਰਤ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਇਨ੍ਹਾਂ ਤੋਂ ਡਰਨ ਵਾਲੀ ਨਹੀਂ ਤੇ ਇਨ੍ਹਾਂ ਤਾਕਤਾਂ ਦਾ ਡਟ ਕੇ ਵਿਰੋਧ ਕਰੇਗੀ। ਢਿੱਲੋਂ ਨੇ ਅੱਗੇ ਕਿਹਾ ਕਿ ਉਹ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਨਾਲ ਹੋ ਰਹੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਤਾਨਾਸ਼ਾਹ ਸਰਕਾਰ ਸੱਚ ਨੂੰ ਦਬਾਅ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ‘ਚ ਮਹਿੰਗਾਈ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ ਅਤੇ ਦੇਸ਼ ਪਛੜਦਾ ਜਾ ਰਿਹਾ ਹੈ।