ਮਨੀ ਲਾਂਡਰਿੰਗ ਮਾਮਲੇ ‘ਚ ਐਨਫੋਰਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਦੀ ਮਲਕੀਅਤ ਵਾਲੇ ਨੈਸ਼ਨਲ ਹੈਰਾਲਡ ਅਖ਼ਬਾਰ ਦੇ ਦਿੱਲੀ ਦਫਤਰ ਸਮੇਤ 12 ਥਾਵਾਂ ‘ਤੇ ਛਾਪੇਮਾਰੀ ਕੀਤੀ।
ਇਹ ਤਲਾਸ਼ੀ ਮੁਹਿੰਮ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਚਲਾਈ ਜਾ ਰਹੀ ਹੈ।
ਇਹ ਛਾਪੇਮਾਰੀ ਈਡੀ ਵੱਲੋਂ ਕੀਤੀ ਜਾ ਰਹੀ ਹੈ ਕਿਉਂਕਿ ਮਨੀ ਲਾਂਡਰਿੰਗ ਦੇ ਇਸ ਮਾਮਲੇ ਨਾਲ ਸਬੰਧਤ ਹੋਰ ਸਬੂਤ ਇਕੱਠੇ ਕੀਤੇ ਜਾ ਸਕਦੇ ਹਨ। ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਕੇਂਦਰੀ ਦਿੱਲੀ ਦੇ ਆਈਟੀਓ ਬਹਾਦੁਰ ਸ਼ਾਹ ਜ਼ਫ਼ਰ ਮਾਰਗ ਉਤੇ ਸਥਿਤ ‘ਹੈਰਾਲਡ ਹਾਊਸ’ ਦਫ਼ਤਰ ਦੀ ਵੀ ਤਲਾਸ਼ੀ ਲਈ ਹੈ।
ਹੈਰਾਲਡ ਹਾਊਸ ਅਖ਼ਬਾਰ ਤੇ ਇਸਦੇ ਪ੍ਰਕਾਸ਼ਕ ਐਸੋਸੀਏਟ ਜਰਨਲਜ਼ ਲਿਮਟਿਡ (ਏਜੇਐਲ) ਦੇ ਰਜਿਸਟਰਡ ਦਫਤਰ ਵਿਖੇ ਬਾਰੀਕੀ ਨਾਲ ਤਲਾਸ਼ੀ ਲਈ ਗਈ। ਜੋ ਕਿ ਗਾਂਧੀ ਪਰਿਵਾਰ ਦੀ ਮਲਕੀਅਤ ਵਾਲੀ ਫਰਮ ਯੰਗ ਇੰਡੀਅਨ ਦੁਆਰਾ ਇਸ ਦੀ ਪ੍ਰਾਪਤੀ ਲਈ ਈਡੀ ਦੁਆਰਾ ਜਾਂਚ ਅਧੀਨ ਹੈ।
ਇਹ ਛਾਪੇਮਾਰੀ ਈਡੀ ਵੱਲੋਂ ਇਸ ਮਾਮਲੇ ਦੇ ਸਬੰਧ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਤਿੰਨ ਦਿਨਾਂ ਤੱਕ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਹੈ।