Kabaddi player Committed Suicide: ਪੰਜਾਬ ਦੇ ਅਬੋਹਰ ‘ਚ ਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮੁੱਖ ਮੰਤਰੀ ਹਾਊਸ ਵਿੱਚ ਕਮਾਂਡੋ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਦਿਲ ਦਹਿਲਾਉਣ ਵਾਲਾ ਕਦਮ ਚੁੱਕ ਲਿਆ।
ਸੂਚਨਾ ਮਿਲਣ ‘ਤੇ ਥਾਣਾ ਸਿਟੀ ਫੋਰੈਸਟ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ 30 ਸਾਲਾ ਕਰਮਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੀਤਾਰਾਮ ਕਲੋਨੀ, ਅਬੋਹਰ, ਸੀ.ਐਮ ਹਾਊਸ ਚੰਡੀਗੜ੍ਹ ਵਿਖੇ ਸੁਰੱਖਿਆ ਵਿਭਾਗ ਵਿੱਚ ਤਾਇਨਾਤ ਸੀ।
ਹਾਸਲ ਜਾਣਕਾਰੀ ਮੁਤਾਬਕ 27 ਮਾਰਚ ਨੂੰ ਕਰਮ ਸਿੰਘ ਆਪਣੇ ਕਿਸੇ ਦੋਸਤ ਦੇ ਵਿਆਹ ਕਾਰਨ ਛੁੱਟੀ ’ਤੇ ਆਇਆ ਹੋਇਆ ਸੀ। ਬੀਤੀ ਰਾਤ ਉਸ ਨੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਪਤਨੀ ਰਾਜਵੰਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ਕਮਰੇ ਵਿੱਚ ਸੁੱਤਾ ਪਿਆ ਸੀ।
ਪਤਨੀ ਨੇ ਕਮਰੇ ‘ਚ ਲਟਕਦੀ ਵੇਖੀ ਲਾਸ਼
ਰਾਤ ਕਰੀਬ 3 ਵਜੇ ਜਦੋਂ ਉਸ ਨੂੰ ਜਾਗ ਪਈ ਤਾਂ ਉਸ ਦਾ ਪਤੀ ਬੈੱਡ ‘ਤੇ ਨਹੀਂ ਸੀ। ਉਸ ਨੇ ਨੇੜਲੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਜਿਸ ‘ਤੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਠਾਇਆ। ਉਸਦੇ ਜੀਜਾ ਸਿਮਰ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਥਾਣਾ ਸਿਟੀ ਫੋਰੈਸਟ ਦੇ ਏਐਸਆਈ ਬਹਾਦਰ ਚੰਦ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।
ਦੱਸ ਦਈਏ ਕਿ ਮ੍ਰਿਤਕ ਕਰਮ ਸਿੰਘ ਰਾਸ਼ਟਰੀ ਪੱਧਰ ਦਾ ਕਬੱਡੀ ਖਿਡਾਰੀ ਸੀ। ਜਿਸ ਨੇ ਪੰਜਾਬ ਅਤੇ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈ ਕੇ ਕਈ ਇਨਾਮ ਜਿੱਤੇ ਸੀ। ਉਸ ਦਾ ਨਾਂ ਕਬੱਡੀ ਖਿਡਾਰੀਆਂ ਵਿਚ ਬਹੁਤ ਮਸ਼ਹੂਰ ਸੀ। ਮ੍ਰਿਤਕ ਆਪਣੇ ਪਿੱਛੇ 5 ਸਾਲ ਦਾ ਬੱਚਾ ਛੱਡ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h