ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 429 ਬੈਂਚਾਂ ਵਿੱਚ ਲਗਭਗ 2,33,000 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।
ਇਸ ਮੌਕੇ ਤੇ ਮਾਨਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਰਾਜਪੁਰਾ ਅਤੇ ਪਟਿਆਲੇ ਦਾ ਦੌਰਾ ਕਰਕੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ।
ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸੰਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲਬਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h