Vijay Sampla Resign: ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ਪੰਜਾਬ ਵਿੱਚ ਭਾਜਪਾ ਦੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।
ਦੱਸ ਦਈਏ ਕਿ ਸਾਂਪਲਾ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿੱਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਸਾਂਪਲਾ ਪੰਜਾਬ ਵਿੱਚ ਭਾਜਪਾ ਦੇ ਸਭ ਤੋਂ ਵੱਡੇ ਦਲਿਤ ਆਗੂ ਹਨ। ਉਨ੍ਹਾਂ ਦੇ ਸਿਆਸੀ ਕੱਦ ਮੁਤਾਬਕ ਪੰਜਾਬ ਵਿੱਚ ਕੋਈ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜਾਖੜ-ਸਾਂਪਲਾ ਜੋੜੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਇੰਚਾਰਜ ਹੋਣਗੇ।
ਦੱਸ ਦਈਏ ਕਿ ਵਿਜੇ ਸਾਂਪਲਾ ਦੋ ਵਾਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ। ਜਲੰਧਰ ਛਾਉਣੀ ਸਥਿਤ ਪਿੰਡ ਸੋਫੀ ਪਿੰਡ ਦੇ ਸਰਪੰਚ ਵਜੋਂ 1998 ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਵਿਜੇ ਸਾਂਪਲਾ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਹੋਣ ਦੇ ਨਾਲ-ਨਾਲ ਕੇਂਦਰੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h