National Sports Awards 2022 Winners List: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਸ਼ਾਮ ਰਾਸ਼ਟਰਪਤੀ ਭਵਨ ‘ਚ ਰਾਸ਼ਟਰੀ ਖੇਡ ਪੁਰਸਕਾਰ 2022 ਪ੍ਰਦਾਨ ਕੀਤੇ। ਟੇਬਲ ਟੈਨਿਸ ਸਟਾਰ ਸ਼ਰਤ ਕਮਲ ਅਚੰਤਾ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦਿੱਤਾ ਗਿਆ। ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ 25 ਖਿਡਾਰੀਆਂ ਨੂੰ ਅਰਜੁਨ ਐਵਾਰਡ ਦਿੱਤਾ ਗਿਆ।
President Droupadi Murmu presents the Arjuna award to Badminton players Lakshya Sen and Prannoy HS at the National Sports and Adventure Awards 2022 ceremony at Rashtrapati Bhavan. pic.twitter.com/Tv4QLAPbtj
— ANI (@ANI) November 30, 2022
ਰਾਸ਼ਟਰਪਤੀ ਭਵਨ ‘ਚ ਆਯੋਜਿਤ ਪ੍ਰੋਗਰਾਮ ‘ਚ ਖਿਡਾਰੀਆਂ ਅਤੇ ਕੋਚਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਸ਼ਟਰਪਤੀ ਨੇ ਸਟਾਰ ਸ਼ਟਲਰ ਲਕਸ਼ਯ ਸੇਨ ਅਤੇ ਐਚਐਸ ਪ੍ਰਣਯ ਨੂੰ ਸਨਮਾਨਿਤ ਕੀਤਾ। ਇਹ ਦੋਵੇਂ ਭਾਰਤੀ ਟੀਮ ਦਾ ਹਿੱਸਾ ਸਨ ਜਿਸ ਨੇ ਇਸ ਸਾਲ ਥਾਮਸ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ। ਇਸ ਦੇ ਨਾਲ ਹੀ ਲਕਸ਼ੇ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ ਸਿੰਗਲਜ਼ ਵਿੱਚ ਸੋਨ ਤਗ਼ਮਾ ਜਿੱਤਿਆ। ਦੱਸ ਦੇਈਏ ਕਿ ਰਾਸ਼ਟਰੀ ਖੇਡ ਪੁਰਸਕਾਰ ਹਰ ਸਾਲ ਖੇਡਾਂ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਇਨਾਮ ਦੇਣ ਲਈ ਦਿੱਤੇ ਜਾਂਦੇ ਹਨ।
President Droupadi Murmu presents the Arjuna award to Chess player R Praggnanandhaa at the National Sports and Adventure Awards 2022 ceremony at Rashtrapati Bhavan. pic.twitter.com/1OPxS7DaoW
— ANI (@ANI) November 30, 2022
ਅਰਜੁਨ ਪੁਰਸਕਾਰ ਲਈ ਸਨਮਾਨਿਤ ਕੀਤੇ ਜਾਣ ਵਾਲੇ ਜ਼ਿਆਦਾਤਰ ਖਿਡਾਰੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਤਗਮੇ ਲੈ ਕੇ ਆਏ ਸੀ। ਲਕਸ਼ਿਆ ਤੋਂ ਇਲਾਵਾ ਮਹਿਲਾ ਮੁੱਕੇਬਾਜ਼ ਨਿਖਤ ਜ਼ਰੀਨ ਅਤੇ ਪਹਿਲਵਾਨ ਅੰਸ਼ੂ ਮਲਿਕ ਵੀ ਮੌਜੂਦ ਹਨ। ਭਾਰਤ ਦੇ ਗ੍ਰੈਂਡਮਾਸਟਰ ਆਰ ਪ੍ਰਗਗਨਾਨਧਾ ਨੂੰ ਵੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਾਲ ਕਿਸੇ ਵੀ ਕ੍ਰਿਕਟਰ ਨੂੰ ਅਰਜੁਨ ਐਵਾਰਡ ਲਈ ਨਹੀਂ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ: ਬਦਕਿਸਮਤੀ ਦੀ ਹੱਦ ! ਵਿਅਕਤੀ ਨੇ ਖਰੀਦੇ 8 ਕਰੋੜ ਦੇ 300 ਆਈਫੋਨ, ਸਟੋਰ ‘ਚੋਂ ਨਿਕਲਦਿਆਂ ਹੀ ਹੋਏ ਚੋਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h