National Youth Day 2023 Theme and History: ਦੇਸ਼ ਵਿੱਚ ਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਮਨਾਉਣ ਲਈ ਮਨਾਇਆ ਜਾਂਦਾ ਹੈ। ਉਹੀ, ਸਵਾਮੀ ਵਿਵੇਕਾਨੰਦ ਜੋ ਅੱਜ ਵੀ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਭਾਰਤੀ ਇਤਿਹਾਸ ਦੇ ਸਭ ਤੋਂ ਪ੍ਰਭਾਵਸ਼ਾਲੀ ਨੇਤਾਵਾਂ ਚੋਂ ਇੱਕ ਹਨ।
ਦੱਸ ਦਈਏ ਕਿ ਹਰ ਸਾਲ ਵਿਵੇਕਾਨੰਦ ਜਯੰਤੀ ਕੇਂਦਰ ਸਰਕਾਰ ਤੇ ਵੱਖ-ਵੱਖ ਸੂਬਾ ਸਰਕਾਰਾਂ, ਸਮਾਜਿਕ ਸੰਸਥਾਵਾਂ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪੈਰੋਕਾਰਾਂ ਦੁਆਰਾ ਬਹੁਤ ਹੀ ਸਤਿਕਾਰ ਨਾਲ ਮਨਾਈ ਜਾਂਦੀ ਹੈ।
1984 ‘ਚ ਐਲਾਨਿਆ ਗਿਆ ਸੀ ਰਾਸ਼ਟਰੀ ਯੁਵਾ ਦਿਵਸ
ਇਹ ਸਾਲ 1984 ਦੀ ਗੱਲ ਹੈ ਜਦੋਂ ਭਾਰਤ ਸਰਕਾਰ ਨੇ ਇਸ ਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਐਲਾਨ ਕੀਤਾ ਸੀ। 1985 ਤੋਂ ਹਰ ਸਾਲ ਦੇਸ਼ 12 ਜਨਵਰੀ ਨੂੰ ਰਾਸ਼ਟਰੀ ਯੁਵਾ ਦਿਵਸ ਮਨਾ ਰਿਹਾ ਹੈ। ਸਵਾਮੀ ਵਿਵੇਕਾਨੰਦ ਦੇ ਭਾਸ਼ਣ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਹਵਾਲੇ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਰਹੇ ਹਨ।
National Youth Day 2023 Theme ਵਿਕਸਿਤ ਨੌਜਵਾਨ – ਵਿਕਸਿਤ ਭਾਰਤ
ਰਾਸ਼ਟਰੀ ਯੁਵਕ ਮੇਲਾ ਹਰ ਸਾਲ ਸਾਡੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਪ੍ਰਤੀ ਪ੍ਰੇਰਿਤ ਕਰਨ ਦੇ ਨਾਲ-ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤੀ ਸੱਭਿਆਚਾਰ ਦੇ ਵਿਸ਼ਵ-ਵਿਆਪੀ ਭਾਈਚਾਰੇ ਦਾ ਸੰਦੇਸ਼ ਪ੍ਰਦਾਨ ਕਰਨ ਲਈ ਆਯੋਜਿਤ ਕੀਤਾ ਜਾਂਦਾ ਹੈ। ਇਹ ਦੇਸ਼ ਦੇ ਸਾਰੇ ਹਿੱਸਿਆਂ ਤੋਂ ਵਿਭਿੰਨ ਸਭਿਆਚਾਰਾਂ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਲਿਆਉਂਦਾ ਹੈ ਅਤੇ ਭਾਗੀਦਾਰਾਂ ਨੂੰ ਏਕ ਭਾਰਤ, ਸ੍ਰੇਸ਼ਠ ਭਾਰਤ ਦੀ ਭਾਵਨਾ ਨਾਲ ਜੋੜਦਾ ਹੈ।
ਇਸ ਸਾਲ ਇਹ ਮੇਲਾ 12 ਜਨਵਰੀ ਤੋਂ 16 ਜਨਵਰੀ ਤੱਕ ਕਰਨਾਟਕ ਦੇ ਹੁਬਲੀ-ਧਾਰਵਾੜ ਵਿੱਚ “ਵਿਕਸਿਤ ਨੌਜਵਾਨ – ਵਿਕਸਤ ਭਾਰਤ” ਥੀਮ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਦਿਨ ਦੇਸ਼ ਦੇ ਨੌਜਵਾਨਾਂ ਲਈ ਮਨਾਇਆ ਜਾਂਦਾ ਹੈ, ਅਤੇ ਉਨ੍ਹਾਂ ਨੂੰ ਵਿਵੇਕਾਨੰਦ ਦੇ ਵਿਚਾਰਾਂ ਅਤੇ ਫਲਸਫੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਦਾ ਹੈ।
ਪੀਐਮ ਮੋਦੀ ਕਰਨਗੇਰਾਸ਼ਟਰੀ ਯੁਵਾ ਉਤਸਵ ਦਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ, 2023 ਨੂੰ ਕਰਨਾਟਕ ਵਿੱਚ ਰਾਸ਼ਟਰੀ ਯੁਵਕ ਮੇਲੇ ਦਾ ਉਦਘਾਟਨ ਕਰਨ ਵਾਲੇ ਹਨ। ਇਹ ਭਾਰਤ ਦਾ 26ਵਾਂ ਰਾਸ਼ਟਰੀ ਯੁਵਕ ਮੇਲਾ ਹੋਵੇਗਾ। ਇਸ ਤਿਉਹਾਰ ਦੀ ਸ਼ੁਰੂਆਤ ਪੀਐਮ ਮੋਦੀ ਦੱਖਣੀ ਰਾਜ ਦੇ ਹੁਬਲੀ ਜ਼ਿਲ੍ਹੇ ਵਿੱਚ ਕਰਨਗੇ। ਇਸ ਤੋਂ ਇਲਾਵਾ ਦੇਸ਼ ਭਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ, ਵਿਚਾਰ ਤੇ ਭਾਸ਼ਣ ਮੁਕਾਬਲੇ ਕਰਵਾਏ ਜਾਂਦੇ ਹਨ। ਜਦਕਿ ਯੂਨੀਵਰਸਿਟੀਆਂ ਵਿੱਚ ਵਿਚਾਰ ਗੋਸ਼ਟੀ ਅਤੇ ਸੈਮੀਨਾਰ ਆਦਿ ਕਰਵਾਏ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h