ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ। ਜਿੱਥੇ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਵਾਗਤ ਲਈ ਪੂਰੇ ਜ਼ੋਰਾਂ ਨਾਲ ਤਿਆਰੀਆਂ ਕੀਤੀਆਂ ਹੋਈਆਂ ਹਨ, ਉੱਥੇ ਹੀ ਹੁਣ ਸੂਬਾ ਸਰਕਾਰ ਨੇ ਇਕ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਕੈਦੀ ਦੀ ਰਿਹਾਈ ਨਹੀਂ ਕਰੇਗੀ। ਹਾਲੇ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਜੇਲ ਵਿਭਾਗ ਕੋਲ ਨਹੀਂ ਹੈ। ਜਿਸ ਤੋਂ ਬਾਅਦ ਸਿੱਧੂ ਦੇ ਸਮਰਥਕਾਂ ‘ਚ ਰੋਸ ਪਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h