Navjot Singh Sidhu Releaseingg on 26 January: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ 51 ਪੰਜਾਬ ਦੇ ਕੈਦੀਆਂ ਦੀ ਸੰਭਾਵਿਤ ਸੂਚੀ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਮੁਆਫ਼ੀ ਲਈ ਯੋਗ ਮੰਨਿਆ ਗਿਆ ਹੈ। 1988 ਦੇ ਰੋਡ ਰੇਜ ਕੇਸ ਵਿੱਚ ਅੱਠ ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਸਿੱਧੂ ਦੇ ਰਿਹਾਅ ਹੋਣ ਦੀ ਸੰਭਾਵਨਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 26 ਜਨਵਰੀ ਨੂੰ ਕੈਦੀਆਂ ਦੀ ਰਿਹਾਈ ਲਈ ਤਿਆਰ ਕੀਤੀ ਪ੍ਰਸਤਾਵਿਤ ਸੂਚੀ ‘ਤੇ ਕੈਬਨਿਟ ਮੀਟਿੰਗ ‘ਚ ਚਰਚਾ ਕੀਤੀ ਜਾਵੇਗੀ। ਮੰਤਰੀ ਮੰਡਲ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਨਾਵਾਂ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।
ਸੂਚੀ ਵਿੱਚ ਅਜਿਹੇ ਕੈਦੀ ਸ਼ਾਮਲ
ਖ਼ਬਰਾਂ ਹਨ ਕਿ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਵਿਚ ਉਹ ਵੀ ਸ਼ਾਮਲ ਹਨ ਜੋ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਜ਼ੁਰਮਾਨਾ ਅਦਾ ਕਰਨ ਤੋਂ ਅਸਮਰੱਥ ਹੋਣ ਕਾਰਨ ਜੇਲ੍ਹ ਵਿਚ ਸੀ। ਕੁਝ ਅਜਿਹੇ ਕੈਦੀ ਹਨ, ਜਿਨ੍ਹਾਂ ਨੇ ਆਪਣੀ ਜੇਲ੍ਹ ਦੀ 60-70 ਫੀਸਦੀ ਮਿਆਦ ਪੂਰੀ ਕਰ ਲਈ ਹੈ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਮਈ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ 20 ਮਈ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਹਲਕੇ ਅੰਮ੍ਰਿਤਸਰ (ਪੂਰਬੀ) ਤੋਂ ਹਾਰ ਗਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h