Navjot Singh Sidhu Release from Jail: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 317 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੇ ਪਟਿਆਲਾ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟੀ।
ਦੱਸ ਦਈਏ ਕਿ ਸਿੱਧੂ ਦੀ ਰਿਹਾਈ ਦੀ ਖੁਸ਼ੀ ਵਿੱਚ ਸਮਰਥਕ ਪਟਿਆਲਾ ਜੇਲ੍ਹ ਦੇ ਬਾਹਰ ਪਹੁੰਚੇ ਇਸ ਦੌਰਾਨ ਉਨ੍ਹਾਂ ਨੇ ਢੋਲ ਵਜਾ ਆਪਣੇ ਨੇਤਾ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਦੇ ਨਾਲ ਹੀ ਹਾਈਕਮਾਂਡ ਨੇ ਵੀ ਸੂਬਾ ਪੱਧਰੀ ਪ੍ਰੋਗਰਾਮ ਰੱਦ ਕਰ ਦਿੱਤੇ ਤੇ ਆਗੂਆਂ ਨੂੰ ਸਿੱਧੂ ਦੇ ਸਵਾਗਤ ਲਈ ਆਉਣ ਲਈ ਕਿਹਾ।
ਸਰਕਾਰ ‘ਤੇ ਵਰ੍ਹੇ ਸਿੱਧੂ
ਜੇਲ੍ਹ ਤੋਂ ਬਾਹਰ ਆਏ ਸਿੱਧੂ ਨੇ ਆਪਣੇ ਜਾਣੇ-ਪਛਾਣੇ ਅੰਦਾਜ਼ ‘ਚ ਕਿਹਾ ਕਿ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਸਫਲ ਨਹੀਂ ਹੋ ਸਕਦੀ। ਅੱਜ ਲੋਕਤੰਤਰ ਬੰਧਨਾਂ ਵਿੱਚ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਵੇਲੇ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਿਆਉਣ ਦੀ ਸਾਜ਼ਿਸ਼ ਤਹਿਤ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਮਜ਼ੋਰ ਹੋ ਜਾਵਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h