SGPC wrote a letter to NCERT: NCERT ਦੀਆਂ ਕਿਤਾਬਾਂ ਚੋਂ ਖਾਲਿਸਤਾਨ ਦਾ ਜ਼ਿਕਰ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਦਰਅਸਲ, ਪਿਛਲੇ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (NCERT) ਨੂੰ ਪੱਤਰ ਲਿਖਿਆ ਸੀ। ਇਸ ‘ਚ ਮੰਗ ਕੀਤੀ ਗਈ ਕਿ 12ਵੀਂ ਜਮਾਤ ਦੀ ਕਿਤਾਬ ਵਿੱਚੋਂ ਖਾਲਿਸਤਾਨ ਦਾ ਜ਼ਿਕਰ ਹਟਾਇਆ ਜਾਵੇ। ਨਾਲ ਹੀ NCERT ਦੀਆਂ ਕਿਤਾਬਾਂ ਚੋਂ ਸਿੱਖਾਂ ਨੂੰ ‘ਵੱਖਵਾਦੀ’ ਵਜੋਂ ਦਰਸਾਏ ਜਾਣ ਵਾਲੇ ਤੱਥਾਂ ਦਾ ਜ਼ਿਕਰ ਵੀ ਹਟਾ ਦੇਣਾ ਚਾਹੀਦਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ 12ਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਦੀ ਕਿਤਾਬ ਵਿੱਚ ਖਾਲਿਸਤਾਨ ਦਾ ਜ਼ਿਕਰ ਸੀ। 12ਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਪੋਲੀਟਿਕਸ ਇਨ ਇੰਡੀਪੈਂਡੈਂਟ ਇੰਡੀਆ’ ਦੇ ਸੱਤਵੇਂ ਅਧਿਆਏ (ਖੇਤਰੀ ਅਕਾਂਖਿਆਵਾਂ) ਵਿੱਚ ਖਾਲਿਸਤਾਨ ਬਾਰੇ ਗੱਲ ਕੀਤੀ ਗਈ ਸੀ। ਇਸ ਵਿੱਚ ‘ਸਿੱਖ ਕੌਮ ਨੂੰ ਮਜ਼ਬੂਤ ਕਰਨ ਦੀ ਦਲੀਲ’ ਦੱਸੀ ਗਈ ਸੀ, ਜਿਸ ਨੂੰ ਹੁਣ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਕਿਹਾ ਜਾ ਰਿਹਾ ਸੀ ਕਿ ਇਸ ਨਾਲ ਸਿੱਖਾਂ ਦੇ ਅਕਸ ਨੂੰ ਢਾਹ ਲੱਗ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h