ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਕਿਸਾਨ ਨਿਰਾਸ਼ ਹਨ ਅਤੇ ਜਦੋਂ ਵੀ ਉੱਤਰੀ ਰਾਜ ਨਿਰਾਸ਼ ਹੁੰਦਾ ਹੈ ਤਾਂ ਦੇਸ਼ ਨੇ “ਭਾਰੀ ਕੀਮਤ” ਅਦਾ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਹੱਦੀ ਖਿੱਤੇ ਦੇ ਕਿਸਾਨਾਂ ਨੂੰ ਨਾਰਾਜ਼ ਨਾ ਕਰੇ, ਜ਼ਿਆਦਾਤਰ ਮੁਜ਼ਾਹਰਾਕਾਰੀ ਪੰਜਾਬ ਤੋਂ ਹਨ ਜੋ ਕਿ ਇਕ ਸਰਹੱਦੀ ਸੂਬਾ ਹੈ, ਮੁਲਕ ਪਹਿਲਾਂ ਪੰਜਾਬ ਨੂੰ ਨਾਰਾਜ਼ ਕਰਨ ਦਾ ਮੁੱਲ ਤਾਰ ਚੁੱਕਾ ਹੈ। ਇਸ ਦੇ ਹੋਰ ਸਿੱਟੇ ਭੁਗਤਣੇ ਪੈ ਸਕਦੇ ਹਨ। ਪੰਜਾਬ ਦੇ ਕਿਸਾਨ ਚਾਹੇ ਉਹ ਹਿੰਦੂ ਹਨ ਜਾਂ ਸਿੱਖ, ਉਨ੍ਹਾਂ ਖੁਰਾਕ ਸਪਲਾਈ ਵਿਚ ਵੱਡਾ ਯੋਗਦਾਨ ਦਿੱਤਾ ਹੈ।
ਸਾਬਕਾ ਕੇਂਦਰੀ ਖੇਤੀਬਾੜੀ ਅਤੇ ਰੱਖਿਆ ਮੰਤਰੀ ਪਵਾਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕਰਦੇ ਹਨ ਅਤੇ ਸਰਹੱਦਾਂ ਦੀ ਰਾਖੀ ਕਰਦੇ ਹਨ, ਅਤੇ ਇਸ ਲਈ ਇਹ ਇੱਕ “ਰਾਸ਼ਟਰੀ ਲੋੜ” ਹੈ ਕਿ ਕੇਂਦਰ ਉਨ੍ਹਾਂ ਵੱਲ ਵਧੇਰੇ ਧਿਆਨ ਦੇਵੇ। ਸਰਕਾਰ ਉਨ੍ਹਾਂ ਦੇ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ।
ਪੰਜਾਬ ਦੇ ਕਿਸਾਨ ਬਹੁਤ ਹੀ ਪ੍ਰੇਸ਼ਾਨ ਹਨ, ਇਹ ਇੱਕ ਸਰਹੱਦੀ ਸੂਬਾ ਹੈ ਅਤੇ ਸੂਬੇ ਦੇ ਬਹੁਤ ਕਿਸਾਨ ਨਿਰਾਸ਼ ਹਨ, ਜੇ ਤੁਸੀਂ ਉਨ੍ਹਾਂ ਨੂੰ ਨਿਰਾਸ਼ ਕਰਦੇ ਹੋ ਤਾਂ ਇਸਦੇ ਨਤੀਜੇ ਭੁਗਤਣੇ ਪੈਣਗੇ।ਦੇਸ਼ ਨੇ ਪੰਜਾਬ ਨੂੰ ਪ੍ਰੇਸ਼ਾਨ ਕਰਨ ਦੇ ਨਤੀਜੇ ਪਹਿਲਾਂ ਹੀ ਭੁਗਤੇ ਹਨ।