ਸ਼ੁੱਕਰਵਾਰ, ਅਗਸਤ 29, 2025 01:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਸਿੱਖਿਆ ਮੰਤਰੀ ਬੈਂਸ ਕਰ ਰਹੇ ਸਕੂਲਾਂ ਦਾ ਦੌਰਾ, ਬੋਲੇ- ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਦੀ ਲੋੜ

Harjot Singh Bains ਨੇ ਕਿਹਾ ਕਿ ਮੈਂ ਬੱਚਿਆਂ ਨੂੰ ਕਿਤਾਬਾਂ ਪੜਾ ਕੇ, ਪ੍ਰਸ਼ਨ ਪੁੱਛ ਕੇ ਵੇਖੇ ਅਤੇ ਮਨ ਦੁਖੀ ਹੋਇਆ ਹੈ ਕਿ ਬੱਚੇ ਜਮਾਤਾਂ ਵਿੱਚ ਤਾਂ ਅੱਗੇ ਵੱਧ ਰਹੇ ਹਨ, ਪਰ ਉਨ੍ਹਾਂ ਦੀ ਪੜਾਈ ਬਹੁਤ ਪਿੱਛੇ ਹੈ।

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਸਿੱਖਿਆ, ਪੰਜਾਬ, ਵੀਡੀਓ
0

Bains visiting government schools: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਬੀਤੇ ਦਿਨਾਂ ਤੋਂ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਭਾਰਤ ਪਾਕਿਸਤਾਨ ਸਰਹੱਦ ‘ਤੇ ਪੈਂਦੇ ਇਲਾਕੇ ਵੀ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਆਪਣੀ ਇਸ ਫੇਰੀ ਦੌਰਾਨ ਉਨ੍ਹਾਂ ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦ ਖੇਤਰ ਦੇ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਦੀ ਲੋੜ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦਿਲੀ ਇੱਛਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਲਮੀ ਪੱਧਰ ਦੇ ਸਕੂਲਾਂ ਵਿਚ ਸ਼ੁਮਾਰ ਕਰਨ ਦੀ ਹੈ ਤੇ ਮੈਂ ਇਸ ਸੁਪਨੇ ਨੂੰ ਹਕੀਕੀ ਰੂਪ ਵਿਚ ਪੂਰਾ ਕਰਨ ਲਈ ਕੱਲ੍ਹ ਤਰਨਤਾਰਨ ਜ਼ਿਲ੍ਹੇ ਤੇ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦੀ ਪੱਟੀ ਦੇ ਸਕੂਲਾਂ ਦਾ ਦੌਰਾ ਕੀਤਾ ਹੈ।

ਇਸ ਤੋਂ ਪਹਿਲਾਂ ਫਾਜ਼ਿਲਕਾ, ਫਿਰੋਜ਼ਪੁਰ ਦੇ ਸਕੂਲਾਂ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਸਕੂਲਾਂ ਦੀ ਹਾਲਤ ਵੇਖਣ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ, ਜਿਸ ਵਿਚੋਂ ਸਥਿਤੀ ਪਾਣੀ ਵਾਂਗ ਸਾਫ ਹੋ ਗਈ ਹੈ ਕਿ ਇਸ ਇਲਾਕੇ ਦੇ ਸਰਕਾਰੀ ਸਕੂਲਾਂ ਵਿੱਚ ਪੜਾਈ ਅਤੇ ਮੁੱਢਲੇ ਢਾਂਚੇ ਵਿੱਚ ਵੱਡੇ ਸੁਧਾਰ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮੈਂ ਬੱਚਿਆਂ ਨੂੰ ਕਿਤਾਬਾਂ ਪੜਾ ਕੇ, ਪ੍ਰਸ਼ਨ ਪੁੱਛ ਕੇ ਵੇਖੇ ਅਤੇ ਮਨ ਦੁਖੀ ਹੋਇਆ ਹੈ ਕਿ ਬੱਚੇ ਜਮਾਤਾਂ ਵਿੱਚ ਤਾਂ ਅੱਗੇ ਵੱਧ ਰਹੇ ਹਨ, ਪਰ ਉਨ੍ਹਾਂ ਦੀ ਪੜਾਈ ਬਹੁਤ ਪਿੱਛੇ ਹੈ।

ਬੈਂਸ ਨੇ ਕਿਹਾ ਕਈ ਸਕੂਲਾਂ ਵਿੱਚ ਬੱਚੇ ਨਾ ਪੰਜਾਬੀ, ਨਾ ਹਿੰਦੀ ਅਤੇ ਨਾ ਅੰਗਰੇਜੀ ਲਿਖ ਸਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਅਜਿਹੇ ਸਕੂਲ ਵੀ ਇਲਾਕੇ ਦੇ ਨਾਮਵਰ ਸਕੂਲਾਂ ਵਿੱਚ ਗਿਣੇ ਜਾ ਰਹੇ ਹਨ। ਉਨਾਂ ਕਿਹਾ ਕਿ ਇੰਨਾ ਸਕੂਲਾਂ ਵਿਚ ਸਿੱਖਿਆ ਮੰਤਰੀ ਤਾਂ ਦੂਰ, ਕਈ ਸਕੂਲ ਅਜਿਹੇ ਮਿਲੇ ਹਨ, ਜਿੱਥੇ 2017 ਤੋਂ ਬਾਅਦ ਕੋਈ ਜਿਲ੍ਹਾ ਸਿੱਖਿਆ ਅਧਿਕਾਰੀ ਵੀ ਨਹੀਂ ਗਿਆ।

ਉਨ੍ਹਾਂ ਕਿਹਾ ਕਿ ਸਕੂਲਾਂ ਦਾ ਦੌਰਾ ਕਰਕੇ ਕਈ ਜਮੀਨੀ ਹਕੀਕਤਾਂ ਤੋਂ ਜਾਣੂੰ ਹੋਇਆ ਹਾਂ1 ਅਤੇ ਹੁਣ ਮੇਰੀ ਕੋਸ਼ਿਸ਼ ਸਕੂਲਾਂ ਦਾ ਤਰਤੀਬਵਾਰ ਵਿਕਾਸ ਕਰਨ ਦੀ ਰਹੇਗੀ, ਤਾਂ ਕਿ ਸਕੂਲ ਬੱਚਿਆਂ ਦੀ ਹਰੇਕ ਲੋੜ ਨੂੰ ਪੂਰੀ ਕਰਕੇ ਉਸਦੀ ਸਮਰੱਥਾ ਨੂੰ ਨਿਖਾਰ ਸਕਣ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਟਪਿਆਲਾ, ਜੋ ਕਿ ਅਜਨਾਲਾ ਹਲਕੇ ਵਿਚ ਲੜਕੀਆਂ ਦਾ ਸਕੂਲ ਹੈ, ਦਾ ਵਿਸੇਸ ਜਿਕਰ ਕਰਦੇ ਕਿਹਾ ਉਨ੍ਹਾਂ ਦੇ ਪਿ੍ਰੰਸੀਪਲ ਨੇ ਆਪਣੇ ਪੱਧਰ ‘ਤੇ ਮਿਹਨਤ ਕਰਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਬੱਸਾਂ ਤੱਕ ਦਾ ਪ੍ਰਬੰਧ ਕੀਤਾ ਹੈ ਅਤੇ ਇਲਾਕੇ ਦੇ ਮਹਿੰਗੇ ਸਕੂਲਾਂ ਨਾਲੋਂ ਵੀ ਚੰਗੀ ਵਿਦਿਆ ਦੇ ਰਹੇ ਹਨ, ਪਰ ਇਸ ਇਲਾਕੇ ਵਿਚ ਅਜਿਹੇ ਸਕੂਲ ਬਹੁਤ ਘੱਟ ਹਨ।

ਸਿੱਖਿਆ ਮੰਤਰੀ ਨੇ ਖੁਦ ਜਾ ਕੇ ਗ਼ਰੀਬਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਦੀ ਅਪੀਲ ਕੀਤੀ https://t.co/CLMzoPZyMW

— AAP Punjab (@AAPPunjab) April 13, 2023

ਉਨ੍ਹਾਂ ਕਿਹਾ ਕਿ ਮੈਂ ਸਕੂਲਾਂ ਦੇ ਨਤੀਜਿਆਂ ਅਤੇ ਨਵੇਂ ਦਾਖਲਿਆਂ ਉਤੇ ਬਹੁਤ ਧਿਆਨ ਕੇਂਦਰਤ ਕੀਤਾ ਹੈ ਅਤੇ ਇਨ੍ਹਾਂ ਮੁੱਦਿਆਂ ਕਾਰਨ ਹੀ ਸਾਰੇ ਜਿਲਿਆਂ ਦੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਕੂਲਾਂ ਦੇ ਦੌਰੇ ਜਮੀਨੀ ਹਕੀਕਤ ਜਾਣਨ ਲਈ ਲਗਾਤਾਰ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਮੇਰਾ ਧਿਆਨ ਸਿੱਖਿਆ ‘ਤੇ ਹੀ ਹੈ ਅਤੇ ਜਲਦੀ ਸਕੂਲਾਂ ਵਿੱਚ 3000 ਨਵੇਂ ਕਮਰੇ ਅਤੇ 117 ਸਕੂਲ ਆਫ ਐਮੀਨੈਂਸ ਬਣਾ ਦਿਤੇ ਜਾਣਗੇ। ਉਨ੍ਹਾਂ ਸਪੱਸਟ ਕੀਤਾ ਕਿ ਨਿੱਜੀ ਸਕੂਲਾਂ ਦੀਆਂ ਵਧੀਕੀਆਂ ਖਿਲਾਫ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਰੀਬ ਤਿੰਨ ਹਜਾਰ ਸ਼ਿਕਾਇਤਾਂ ਮਿਲੀਆਂ ਹਨ ਅਤੇ 100 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਅੱਜ ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਰਮਦਾਸ, ਅਵਾਣ, ਅਟਾਰੀ, ਛੇਹਰਟਾ ਅਤੇ ਟਾਊਨ ਹਾਲ ਸਕੂਲਾਂ ਦਾ ਦੌਰਾ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harjot Bains visiting government schoolsharjot singh bainspro punjab tvPunjab Border area schoolsPunjab Education MinisterPunjab Government Schoolspunjab newspunjabi news
Share256Tweet160Share64

Related Posts

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.