ਮੰਗਲਵਾਰ, ਦਸੰਬਰ 30, 2025 12:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

by Gurjeet Kaur
ਜਨਵਰੀ 25, 2024
in ਪੰਜਾਬ
0
ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ
ਸਥਾਨਕ ਪੱਧਰ ‘ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ
5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ
 
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਅੱਜ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਵੈਟਲੈਂਡਜ਼ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਵਾਤਾਵਰਣ ਸੰਤੁਲਨ ਨੂੰ ਕਾਇਮ ਰੱਖਣ ਲਈ ਵੈਟਲੈਂਡਜ਼ ਦੇ ਵਿਕਾਸ ਨੂੰ ਮਹੱਤਵਪੂਰਨ ਕਦਮ ਦੱਸਿਆ। ਇਸ ਤੋਂ ਇਲਾਵਾ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜੰਗਲੀ ਖੇਤਰਾਂ ਵਿੱਚ ਮਾਈਨਿੰਗ ‘ਤੇ ਸਖ਼ਤੀ ਨਾਲ ਨਕੇਲ ਕੱਸਣ ਦੇ ਵੀ ਨਿਰਦੇਸ਼ ਵੀ ਦਿੱਤੇ।
ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੈਟਲੈਂਡਜ਼ ਨੂੰ ਬਚਾਉਣ ਲਈ ਚਲਾਈ ਗਈ ਵੈਟਲੈਂਡਜ਼ ਬਚਾਉ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿੱਚ 1381 ਵੈਟਲੈਂਡਜ਼ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 414 ਕੁਦਰਤੀ ਅਤੇ 967 ਮਨੁੱਖ ਦੁਆਰਾ ਬਣਾਏ ਗਏ ਹਨ ਅਤੇ ਹਰੇਕ ਵੈਟਲੈਂਡ ਅਧੀਨ 2.25 ਹੈਕਟੇਅਰ ਰਕਬਾ ਆਉਂਦਾ ਹੈ। ਇਸ ਤੋਂ ਇਲਾਵਾ, ਤਕਰੀਬਨ 2300 ਵੈਟਲੈਂਡ ਮਿੱਤਰ (ਵਲੰਟੀਅਰ) ਵੈਟਲੈਂਡਜ਼ ਦੀ ਸੰਭਾਲ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਵੈਟਲੈਂਡਜ਼ ਨੂੰ ਸੁਰੱਖਿਅਤ ਰੱਖਣ ਦੀ ਜ਼ਰੂਰਤ ਅਤੇ ਉਨ੍ਹਾਂ ਦੇ ਵਾਤਾਵਰਣਕ ਮਹੱਤਵ ਬਾਰੇ ਜਾਣੂੰ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇੰਨਾ ਹੀ ਨਹੀਂ, ਸੂਬੇ ਵਿੱਚ ਵੈਟਲੈਂਡਜ਼ ਦੀ ਸੰਭਾਲ ਲਈ ਡਬਲਯੂ.ਡਬਲਯੂ.ਐਫ. ਇੰਡੀਆ, ਪੰਜਾਬ ਰਿਮੋਟ ਸੈਂਸਿੰਗ ਸੈਂਟਰ ਪੀ.ਏ.ਯੂ. ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਲੁਧਿਆਣਾ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨਾਲ ਸਹਿਯੋਗ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਪੰਜਾਬ ਦੇ 7 ਵੈਟਲੈਂਡਜ਼ ਰਣਜੀਤ ਸਾਗਰ ਡੈਮ ਕੰਜ਼ਰਵੇਸ਼ਨ ਰਿਜ਼ਰਵ, ਬਿਆਸ ਰਿਵਰ ਕੰਜ਼ਰਵੇਸ਼ਨ ਰਿਜ਼ਰਵ, ਕਾਂਜਲੀ ਵੈਟਲੈਂਡ, ਹਰੀਕੇ ਵੈਟਲੈਂਡ, ਰੋਪੜ ਵੈਟਲੈਂਡ ਕੰਜ਼ਰਵੇਸ਼ਨ ਰਿਜ਼ਰਵ, ਨੰਗਲ ਵੈਟਲੈਂਡ ਅਤੇ ਕੇਸ਼ੋਪੁਰ-ਮਿਆਨੀ ਵੈਟਲੈਂਡ ਦੇ ਆਲੇ-ਦੁਆਲੇ 100 ਮੀਟਰ ਦੇ ਖੇਤਰ ਨੂੰ ਜ਼ੋਨ ਆਫ਼ ਇਨੂਫੈਐਂਸ ਦੇ ਖੇਤਰ ਵਜੋਂ ਐਲਾਨਣ ਦੇ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਇਸਦਾ ਮਤਲਬ ਹੈ ਕਿ ਇਹਨਾਂ ਖੇਤਰਾਂ ਵਿੱਚ ਕੋਈ ਵੀ ਗਤੀਵਿਧੀ ਸੂਬੇ ਦੇ ਜੰਗਲਾਤ ਵਿਭਾਗ ਦੀ ਆਗਿਆ ਤੋਂ ਬਾਅਦ ਹੀ ਕੀਤੀ ਜਾ ਸਕੇਗੀ।
ਮੰਤਰੀ ਨੇ ਇਸ ਸਾਲ ਫਰਵਰੀ ਮਹੀਨੇ ਕੇਸ਼ੋਪੁਰ ਛੰਬ ਵਿਖੇ 5ਵਾਂ ਸਟੇਟ ਬਰਡ ਫੈਸਟੀਵਲ ਕਰਵਾਉਣ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ।
ਇਸ ਮੌਕੇ ਉਨ੍ਹਾਂ ਨਾਲ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Tags: pro punjab tvpunjabpunjab governmentpunjabi newsਲਾਲ ਚੰਦ ਕਟਾਰੂਚੱਕ
Share213Tweet133Share53

Related Posts

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

ਦਸੰਬਰ 30, 2025

ਮੁੱਖ ਮੰਤਰੀ ਮਾਨ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼, ਜਾਂਚ ਲਈ ਗਠਿਤ ਕੀਤੀ SIT

ਦਸੰਬਰ 30, 2025

Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ

ਦਸੰਬਰ 29, 2025

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਦਸੰਬਰ 29, 2025

2025 ਬਣਿਆ ਕਿਸਾਨਾਂ ਲਈ ਖੁਸ਼ੀਆਂ ਦਾ ਸਾਲ, ਪੰਜਾਬ ਸਰਕਾਰ ਦੇ ਸਦਕਾ ਪੰਜਾਬ ਦੇ ਖੇਤਾਂ ਚ ਦਿਖੇ ਪਹਿਲੀ ਵਾਰ ਇਹ ਬਦਲਾਅ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025
Load More

Recent News

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

ਦਸੰਬਰ 30, 2025

ਮੁੱਖ ਮੰਤਰੀ ਮਾਨ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼, ਜਾਂਚ ਲਈ ਗਠਿਤ ਕੀਤੀ SIT

ਦਸੰਬਰ 30, 2025

ਮੁਕੇਸ਼ ਅੰਬਾਨੀ ਨੇ ਕਰਾ ਦਿੱਤੀ ਮੌਜ, ਚਾਹ ਦੇ ਕੱਪ ਨਾਲੋਂ ਵੀ ਸਸਤਾ ਹੈ Jio ਦਾ ਇਹ ਰੀਚਾਰਜ ਪਲਾਨ

ਦਸੰਬਰ 30, 2025

ਵਿਕਸ਼ਿਤ ਭਾਰਤ G-RAM G ਐਕਟ ਰਾਜਾਂ ਤੇ ਉਹਨਾਂ ਨੂੰ ਪਹੁੰਚਾਏਗਾ ₹17,000 ਕਰੋੜ ਦਾ ਲਾਭ

ਦਸੰਬਰ 29, 2025

Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ

ਦਸੰਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.