Neeraj Chopra Supports Wrestler Protest: ਦੇਸ਼ ਦੇ ਟਾਪ ਦੇ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਹਨ। ਇਨ੍ਹਾਂ ਖਿਡਾਰੀਆਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।
ਓਲੰਪਿਕ ਸੋਨ ਤਗ਼ਮਾ ਜੇਤੂ ਨੀਰਜ ਚੋਪੜਾ ਵੀ ਪਹਿਲਵਾਨਾਂ ਦੇ ਸਮਰਥਨ ‘ਚ ਸ਼ਾਮਲ ਹੋ ਗਿਆ ਹੈ। ਦੇਸ਼ ਦੇ ਸਟਾਰ ਅਥਲੀਟ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਮਾਮਲੇ ਦੀ ਤੁਰੰਤ ਜਾਂਚ ਦੀ ਅਪੀਲ ਕੀਤੀ।
ਦਿੱਲੀ ਦੇ ਜੰਤਰ-ਮੰਤਰ ‘ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਦੇ ਧਰਨੇ ਦੇ ਛੇਵੇਂ ਦਿਨ ਗੋਲਡਨ ਬੁਆਏ ਨੀਰਜ ਚੋਪੜਾ ਮੈਦਾਨ ‘ਚ ਕੁੱਦ ਗਿਆ ਹੈ। ਨੀਰਜ ਚੋਪੜਾ ਨੇ ਟਵੀਟ ਕਰ ਕਿਹਾ ਕਿ ਇਨਸਾਫ ਦੀ ਮੰਗ ਕਰ ਰਹੇ ਐਥਲੀਟਾਂ ਨੂੰ ਸੜਕ ‘ਤੇ ਦੇਖ ਕੇ ਦੁੱਖ ਹੁੰਦਾ ਹੈ, ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।
ਜਲਦੀ ਤੋਂ ਜਲਦੀ ਨਿਆਂ ਦੀ ਮੰਗ – ਨੀਰਜ ਚੋਪੜਾ
ਭਾਰਤੀ ਅਥਲੀਟ ਅਤੇ ਟੋਕੀਓ ਓਲੰਪਿਕ ਦੇ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਪਹਿਲਵਾਨਾਂ ਦੇ ਪ੍ਰਦਰਸ਼ਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪਹਿਲਵਾਨ ਇੰਨੀ ਮਿਹਨਤ ਕਰਦੇ ਹਨ ਤੇ ਉਨ੍ਹਾਂ ਨੂੰ ਇਸ ਹਾਲਤ ‘ਚ ਦੇਖ ਕੇ ਦੁੱਖ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ।
ਕਪਿਲ ਦੇਵ ਨੇ ਵੀ ਉਠਾਇਆ ਸਵਾਲ
ਨੀਰਜ ਚੋਪੜਾ ਤੋਂ ਇਲਾਵਾ ਭਾਰਤ ਦੇ ਵਿਸ਼ਵ ਚੈਂਪੀਅਨ ਕਪਤਾਨ ਕਪਿਲ ਦੇਵ ਨੇ ਵੀ ਵੀਰਵਾਰ ਨੂੰ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਪਹਿਲਵਾਨਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ। ਕਪਿਲ ਦੇਵ ਵੀ ਹਰਿਆਣਾ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਹੁਣ ਤੱਕ ਕੋਈ ਹੋਰ ਕ੍ਰਿਕਟਰ ਇਸ ਹੜਤਾਲ ਦੇ ਸਮਰਥਨ ‘ਚ ਨਹੀਂ ਆਇਆ ਹੈ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ…
ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ “ਹੈਰਾਨੀ ਦੀ ਗੱਲ ਇਹ ਹੈ ਕਿ 9 ਔਰਤਾਂ ਨੇ ਸ਼ਿਕਾਇਤ ਕੀਤੀ ਤੇ ਕੋਈ ਐਫਆਈਆਰ ਦਰਜ ਨਹੀਂ ਹੋਈ। ਇਨ੍ਹਾਂ ਔਰਤਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੇ ਕਰੋੜਾਂ ਲੋਕਾਂ ਦੀਆਂ ਆਸਾਂ ਨੂੰ ਖੰਭ ਦਿੱਤੇ ਹਨ। ਉਨ੍ਹਾਂ ਦੇ ਸਵੈ-ਮਾਣ ਨੂੰ ਠੇਸ ਪਹੁੰਚਾਉਣ ਨਾਲ ਭਾਰਤ ਦੇ ਮਾਣ ਨੂੰ ਵੀ ਠੇਸ ਪਹੁੰਚ ਰਹੀ ਹੈ। ਕੀ ਸਾਡੇ ਦੇਸ਼ ਦੇ ਵੱਡੇ-ਵੱਡੇ ਲੋਕ ਕਾਨੂੰਨ ਤੋਂ ਉੱਪਰ ਹਨ? ਮੈਂ ਸੋਮਵਾਰ ਨੂੰ ਉਥੇ ਉਨ੍ਹਾਂ ਨੂੰ ਮਿਲਣ ਜਾਵਾਂਗਾ ਅਤੇ ਉਨ੍ਹਾਂ ਦੇ ਸੱਤਿਆਗ੍ਰਹਿ ‘ਚ ਸ਼ਾਮਲ ਹੋਵਾਂਗਾ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h