United States Presidential Elections 2024: ਸੰਯੁਕਤ ਰਾਜ ਅਮਰੀਕਾ ਵਿੱਚ 2024 ਦੀਆਂ ਰਾਸ਼ਟਰਪਤੀ ਚੋਣਾਂ ਦੇ ਆਲੇ ਦੁਆਲੇ ਸਿਆਸੀ ਗਰਮੀ ਵੱਧ ਰਹੀ ਹੈ। ਇਸੇ ਦੌਰਾਨ ਭਾਰਤੀ-ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੈਲੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਮਰੀਕਾ ਨੂੰ ਅੱਗੇ ਲਿਜਾਣ ਲਈ “ਨਵੀਂ ਨੇਤਾ” ਹੋ ਸਕਦੀ ਹੈ। ਸੰਯੁਕਤ ਰਾਸ਼ਟਰ ਦੇ ਸਾਬਕਾ ਰਾਜਦੂਤ ਨੇ ਇਹ ਵੀ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡਨ ਨੂੰ ਅਮਰੀਕੀ ਰਾਸ਼ਟਰਪਤੀ ਬਣਨ ਦਾ ਦੂਜਾ ਮੌਕਾ ਨਹੀਂ ਮਿਲ ਸਕਦਾ।
ਵੀਰਵਾਰ ਨੂੰ ਇੱਕ ਇੰਟਰਵਿਊ ਵਿੱਚ ਨਿੱਕੀ ਹੈਲੀ (Nikki Haley) ਨੇ ਐਲਾਨ ਕੀਤਾ ਕਿ ਉਹ 2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਲੜਨ ਦੀ ਯੋਜਨਾ ਬਣਾ ਰਹੀ ਹੈ।
ਵੀਰਵਾਰ ਨੂੰ ਫੌਕਸ ਨਿਊਜ਼ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਅਤੇ ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਕਿ ਉਹ ਸੋਚਦੀ ਹੈ ਕਿ ਉਹ ਦੇਸ਼ ਨੂੰ ਇੱਕ ਨਵੀਂ ਦਿਸ਼ਾ ਵਿੱਚ ਲਿਜਾਣ ਅਤੇ ਅਮਰੀਕੀ ਰਾਸ਼ਟਰਪਤੀ ਬਣਨ ਲਈ “ਨਵੀਂ ਨੇਤਾ” ਹੋ ਸਕਦੀ ਹੈ। ਜੋਅ ਬਾਈਡਨ ਨੂੰ ਰਾਸ਼ਟਰਪਤੀ ਦੇ ਰੂਪ ਵਿੱਚ, ਦੂਜਾ ਕਾਰਜਕਾਲ ਮਿਲਣਾ ਸੰਭਵ ਨਹੀਂ ਹੈ। ਉਹ ਸੰਭਾਵਿਤ ਰਾਸ਼ਟਰਪਤੀ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।
51 ਸਾਲਾ ਨਿੱਕੀ ਹੇਲੀ ਨੇ ਇੱਕ ਸਵਾਲ ਦੇ ਜਵਾਬ ‘ਚ ਕਿਹਾ, ”ਮੈਂ ਇੱਥੇ ਕੋਈ ਐਲਾਨ ਨਹੀਂ ਕਰਨ ਜਾ ਰਹੀ”। ਹਾਲਾਂਕਿ, ਇਸ਼ਾਰਿਆਂ ਵਿੱਚ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਉਹ ਅਮਰੀਕਾ ਦੀ ਨਵੀਂ ਨੇਤਾ ਹੋ ਸਕਦੀ ਹੈ। ਹੈਲੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਗਵਰਨਰ ਅਤੇ ਰਾਜਦੂਤ ਦੇ ਤੌਰ ‘ਤੇ ਵਧੀਆ ਕੰਮ ਕੀਤਾ ਹੈ। ਰਾਜਪਾਲ ਵਜੋਂ ਬੇਰੁਜ਼ਗਾਰੀ ਨਾਲ ਜੂਝ ਰਹੇ ਸੂਬੇ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਇਸ ਨੂੰ ਸਰਵੋਤਮ ਸੂਬਾ ਬਣਾਇਆ।
ਦੱਸ ਦਈਏ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਕਾਰਜਕਾਲ ਦੇ ਸ਼ੁਰੂਆਤੀ ਦੋ ਸਾਲਾਂ ਵਿੱਚ ਹੈਲੀ ਨੇ 2017 ਤੋਂ 2018 ਤੱਕ ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਦੇ ਤੌਰ ‘ਤੇ ਸੇਵਾ ਕੀਤੀ। ਉਹ ਦਾਅਵਾ ਕਰਦੀ ਹੈ ਕਿ ਸੰਯੁਕਤ ਰਾਸ਼ਟਰ ਵਿੱਚ ਆਪਣੇ ਸਮੇਂ ਦੌਰਾਨ ਉਸਨੇ “ਦੁਨੀਆਂ ਨੂੰ ਉਦੋਂ ਲਿਆ ਜਦੋਂ ਉਨ੍ਹਾਂ ਨੇ ਸਾਡਾ ਨਿਰਾਦਰ ਕਰਨ ਦੀ ਕੋਸ਼ਿਸ਼ ਕੀਤੀ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h