Harbhajan Singh ETO: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰਆਈਡੀਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।
Public Works Minister @AAPHarbhajan said that a new 40 feet wide bridge will be constructed on the branch of Abohar canal at village Akhara under Jagraon assembly constituency by Punjab government & ₹780 lakh will be spent on the construction of this bridge. pic.twitter.com/X6zkxGRQDC
— Government of Punjab (@PunjabGovtIndia) May 25, 2023
ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ।
ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h