ਸ਼ੁੱਕਰਵਾਰ, ਮਈ 9, 2025 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

by Gurjeet Kaur
ਫਰਵਰੀ 7, 2024
in ਪੰਜਾਬ
0
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ
• ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼
• ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
 
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ   ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ।
ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ।
ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ  ਅਮਨ ਅਰੋੜਾ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ ‘ਤੇ ਧਿਆਨ ਦੇਣ ਲਈ ਵੀ ਕਿਹਾ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ।
ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐਮ.ਈ.ਪੀ.ਐਸ.ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ.ਐੱਫ.ਐੱਸ.ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ.ਟੀ.-ਆਈ.ਟੀ.ਈ.ਐਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐਮ.ਐਸ.ਐਮ.ਈ. ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਹਾਜ਼ਰ ਸਨ।
Tags: aapAAP Minister Aman Aroralatest newspro punjab tvpunjab governmentਮੁੱਖ ਮੰਤਰੀ   ਭਗਵੰਤ ਸਿੰਘ ਮਾਨ
Share202Tweet127Share51

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025
Load More

Recent News

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.