ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੀ ਪਹਿਲੀ ਫੇਰੀ ‘ਤੇ ਦਿੱਲੀ ਪਹੁੰਚ ਗਏ ਹਨ। ਸਵੇਰੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਸਿਆਸੀ ਹਾਲਾਤ ‘ਤੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਹਰਿਆਣਾ ਨੂੰ ਸਾਰਿਆਂ ਨੂੰ ਨਾਲ ਲੈ ਕੇ ਮਜ਼ਬੂਤੀ ਨਾਲ ਅੱਗੇ ਵਧਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੈਨੂੰ ਆਸ਼ੀਰਵਾਦ ਦਿੱਤਾ ਹੈ। ਹਰਿਆਣਾ ਦਾ ਜੋ ਅਕਸ ਮਨੋਹਰ ਲਾਲ ਦੀ ਅਗਵਾਈ ਵਿਚ ਬਣਿਆ ਹੈ, ਉਨ੍ਹਾਂ ਸਾਰੀਆਂ ਗੱਲਾਂ ਨੂੰ ਅੱਗੇ ਲੈ ਕੇ ਜਾਣਾ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਮੀਟਿੰਗ ਦੌਰਾਨ ਉਹ ਮੰਤਰੀ ਮੰਡਲ ਦੇ ਵਿਸਥਾਰ ਅਤੇ 5 ਕੈਬਨਿਟ ਮੰਤਰੀਆਂ ਦੇ ਵਿਭਾਗਾਂ ਬਾਰੇ ਚਰਚਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ।