ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ-12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਨਵੀਂ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਨਵੀਂ ਜਾਰੀ ਕੀਤੀ ਡੇਟਸ਼ੀਟ ਅਨੁਸਾਰ ਮੁਲਤਵੀ ਪ੍ਰੀਖਿਆਵਾਂ 5 ਸਤੰਬਰ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆ ਕੇਂਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇਹ ਪ੍ਰੀਖਿਆ ਪਹਿਲਾਂ ਤੋਂ ਨਿਰਧਾਰਤ ਕੇਂਦਰਾਂ ‘ਤੇ ਸਵੇਰੇ 10 ਵਜੇ ਹੋਵੇਗੀ
PSEB ਦੁਆਰਾ ਜਾਰੀ ਡੇਟਸ਼ੀਟ ਦੇ ਅਨੁਸਾਰ, ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਘੋਸ਼ਿਤ ਪ੍ਰੀਖਿਆ ਕੇਂਦਰਾਂ ‘ਤੇ ਸਵੇਰੇ 10 ਵਜੇ ਹੋਣਗੀਆਂ। ਵਾਧੂ ਜਾਣਕਾਰੀ ਲਈ, ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਬੋਰਡ ਦੀ ਵੈੱਬਸਾਈਟ www.pseb.ac.in ਅਤੇ ਸਕੂਲ ਲਾਗਇਨ ‘ਤੇ ਵੀ ਜਾ ਸਕਦੇ ਹਨ।
ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਵਧੇਰੇ ਪ੍ਰਭਾਵ ਕਾਰਨ ਪੀਐਸਈਬੀ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪਈਆਂ। ਸਥਿਤੀ ਆਮ ਵਾਂਗ ਹੋਣ ‘ਤੇ ਬੋਰਡ ਨੇ ਨਵੀਂ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h