ਐਤਵਾਰ, ਅਗਸਤ 3, 2025 07:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀਆਂ ਲਈ ਖੁਸ਼ਖਬਰੀ: ਟੋਰਾਂਟੋ ਅਤੇ ਨਿਉਯਾਰਕ ਤੋਂ ਅੰਮ੍ਰਿਤਸਰ ਲਈ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ

by Gurjeet Kaur
ਮਾਰਚ 2, 2023
in ਪੰਜਾਬ
0

Amritsar : ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਹਨਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਂਹੀ ਜੋੜਨ ਜਾ ਰਹੀ ਹੈ।

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਜ਼ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਹੈ।ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਨਵੀ ਉਡਾਣ ਦੇ ਸ਼ੁਰੂ ਹੋਣ ਨਾਲ ਟੋਰਾਂਟੋ ਲਈ ਯਾਤਰੀਆਂ ਨੂੰ ਰਾਹਤ ਮਿਲੇਗੀ।

ਗੁਮਟਾਲਾ ਨੇ ਦੱਸਿਆ, ਨਿਓਸ ਏਅਰ ਨੇ ਦਸੰਬਰ 2022 ਵਿੱਚ ਮਿਲਾਨ ਮਾਲਪੈਂਸਾ ਅਤੇ ਅੰਮ੍ਰਿਤਸਰ ਵਿਚਕਾਰ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਏਅਰਲਾਈਨ ਨੇ ਕੋਵਿਡ ਦੋਰਾਨ ਪਹਿਲੀ ਵਾਰ ਸਤੰਬਰ 2021 ਵਿੱਚ ਇਟਲੀ ਅਤੇ ਅੰਮ੍ਰਿਤਸਰ ਵਿਚਕਾਰ ਚਾਰਟਰ ਸੇਵਾਵਾਂ ਦਾ ਸੰਚਾਲਨ ਸ਼ੁਰੂ ਕੀਤਾ ਸੀ।

ਨਾਲ ਹੀ ਅੰਮ੍ਰਿਤਸਰ ਤੋਂ ਮਿਲਾਨ ਦੇ ਬਰਗਾਮੋ ਅਤੇ ਰੋਮ ਏਅਰਪੋਰਟ ਤੱਕ ਸਪਾਈਸਜੈੱਟ ਨੇ ਵੀ ਚਾਰਟਰ ਉਡਾਣਾਂ ਦੇ ਸੰਚਾਲਨ ਤੋਂ ਬਾਦ ਪਿਛਲੇ ਸਾਲ ਨਵੰਬਰ ਵਿੱਚ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਇਹਨਾਂ ਦੇ ਸੰਚਾਲਨ ਨਾਲ ਅੰਮ੍ਰਿਤਸਰ ਹੁਣ ਇਟਲੀ ਦੇ 3 ਹਵਾਈ ਅੱਡਿਆਂ ਨਾਲ ਜੁਿੜਆ ਹੈ।

ਨਿਓਸ ਦੁਆਰਾ ਆਪਣੀ ਵੈਬਸਾਈਟ ‘ਤੇ ਉਪਲਬਧ ਸਮਾਂਸੂਚੀ ਅਨੁਸਾਰ, ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਹਫਤੇ ਵਿੱਚ ਇੱਕ ਦਿਨ ਉਡਾਣ ਦਾ ਸੰਚਾਲਨ ਕਰੇਗੀ। ਇਹ ਉਡਾਣ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਉਸੇ ਦਿਨ ਸਵੇਰੇ 8:20 ਵਜੇ ਮਿਲਾਨ ਪਹੁੰਚੇਗੀ। ਇੱਥੇ ਯਾਤਰੀ ਲਗਭਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਮਿਲਾਨ ਤੋਂ ਦੁਪਹਿਰ 12:30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ।

ਟੋਰਾਂਟੋ ਦੇ ਪੀਅਰਸਨ ਏਅਰਪੋਰਟ ਤੋਂ ਇਹ ਉਡਾਣ ਫਿਰ ਵਾਪਸੀ ਲਈ ਹਰ ਵੀਰਵਾਰ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ੁੱਕਰਵਾਰ ਨੂੰ ਸਵੇਰੇ 6:50 ਵਜੇ ਮਿਲਾਨ ਪਹੁੰਚੇਗੀ। ਉੱਥੋਂ ਫਿਰ ਸਵੇਰੇ 10 ਵਜੇ ਰਵਾਨਾ ਹੋ ਕੇ ਉਸੇ ਦਿਨ ਸ਼ੁੱਕਰਵਾਰ ਰਾਤ 9:15 ਵਜੇ ਅੰਮ੍ਰਿਤਸਰ ਪਹੁੰਚੇਗੀ। ਯਾਤਰੀ ਮਿਲਾਨ ਵਿਖੇ 3 ਘੰਟੇ 10 ਮਿੰਟ ਲਈ ਰੁਕਣਗੇ।
ਟੋਰਾਂਟੋ ਤੋਂ ਅੰਮ੍ਰਿਤਸਰ ਦਾ ਸਫਰ ਸਿਰਫ 18 ਘੰਟੇ 45 ਮਿੰਟ ਅਤੇ ਅੰਮ੍ਰਿਤਸਰ ਤੋਂ ਟੋਰਾਂਟੋ ਦੀ ਦੂਰੀ 21 ਘੰਟੇ 15 ਮਿੰਟ ਵਿੱਚ ਪੂਰੀ ਕੀਤੀ ਜਾਵੇਗੀ। ਏਅਰਲਾਈਨ ਇਨ੍ਹਾਂ ਉਡਾਣਾਂ ਲਈ ਆਪਣੇ 359 ਸੀਟਾਂ ਵਾਲੇ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਦੀ ਵਰਤੋਂ ਕਰੇਗੀ।

ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਸਰੀ ਕੈਨੇਡਾ ਤੋਂ ਇਨੀਸ਼ੀਏਟਿਵ ਦੇ ਕੋ-ਕਨਵੀਨਰ ਮੋਹਿਤ ਧੰਜੂ ਵਲੋਂ ਕੈਨੇਡਾ ਦੀ ਸੰਸਦ ਵਿੱਚ ਦਾਇਦ ਇੱਕ ਪਟੀਸ਼ਨ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਪਟੀਸ਼ਨ ਤੇ ਇਕ ਮਹੀਨੇ ਦੇ ਸਮੇਂ ਵਿੱਚ 19000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਦਸਤਖਤ ਕੀਤੇ ਸਨ, ਜਿਸ ਦੇ ਨਤੀਜੇ ਵਜੋਂ ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਜ਼ ਵਲੌਂ ਸੰਸਦ ਵਿੱਚ ਅੰਮ੍ਰਿਤਸਰ ਲਈ ਸਿੱਧੀਆਂ ਉਡਾਨਾਂ ਬਾਰੇ ਪੂਰਜ਼ੋਰ ਮੰਗ ਉਠਾਈ ਗਈ ਸੀ।

ਇਸ ਉਪਰੰਤ ਕੈਨੇਡੀਅਨ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਵੀ ਮਈ 2022 ਵਿੱਚ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਮੀਟਿੰਗ ਦੋਰਾਨ ਇਸ ਮੁੱਦੇ ਬਾਰੇ ਗੱਲ ਕੀਤੀ ਸੀ। ਗੁਮਟਾਲਾ ਨੇ ਕਿਹਾ ਕਿ ਇਟਲੀ ਦੇ ਰਸਤੇ ਇਸ ਨਵੇਂ ਰੂਟ ਦੀ ਸ਼ੁਰੂਆਤ ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਸੰਭਾਵਨਾ ਬਾਰੇ ਹੋਰ ਏਅਰਲਾਈਨਾਂ ਲਈ ਠੋਸ ਸਬੂਤ ਪ੍ਰਦਾਨ ਕਰੇਗੀ।

ਵੈਨਕੂਵਰ ਅਤੇ ਅੰਮ੍ਰਿਤਸਰ ਤੋਂ ਇੱਕ ਸਾਂਝੇ ਬਿਆਨ ਵਿੱਚ ਕੈਨੇਡਾ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਨੰਤਦੀਪ ਸਿੰਘ ਢਿੱਲੋਂ ਅਤੇ ਅੰਮ੍ਰਿਤਸਰ ਤੋਂ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਤੋਂ ਹਰ ਸਾਲ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਆ ਰਹੇ ਹਨ, ਜਦੋਂ ਕਿ ਇਸ ਸਮੇਂ ਕੈਨੇਡਾ ਵਿਚ ਵਸਦੇ ਹਜ਼ਾਰਾਂ ਪ੍ਰਵਾਸੀ ਹਰ ਸਾਲ ਪੰਜਾਬ ਆਉਂਦੇ ਹਨ।

ਉਨ੍ਹਾਂ ਦੇ ਮੌਜੂਦਾ ਵਿਕਲਪ ਅੰਮ੍ਰਿਤਸਰ ਤੋਂ ਦਿੱਲੀ ਰਾਹੀਂ ਉਡਾਣਾਂ, ਜਾਂ ਸੜਕ ਅਤੇ ਰੇਲ ਰਾਹੀਂ ਪੰਜਾਬ ਤੋਂ ਦਿੱਲੀ ਜਾ ਕੇ ਕੈਨੇਡਾ ਲਈ ਉਡਾਣਾਂ ਹਨ। ਇੱਥੋਂ ਤੱਕ ਕਿ ਏਅਰ ਇੰਡੀਆ ਅਤੇ ਏਅਰ ਕੈਨੇਡਾ ਦੁਆਰਾ ਸਿੱਧੀਆਂ ਦਿੱਲੀ-ਟੋਰਾਂਟੋ ਉਡਾਣਾਂ ਨਾਲ ਵੀ, ਖਿੱਤੇ ਦੇ ਯਾਤਰੀਆਂ ਨੂੰ ਦਿੱਲੀ ਦੇ ਰਸਤੇ ਯਾਤਰਾ ਕਰਨ ਵਿਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਜਿਸ ਵਿਚ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜਾਰ ਕਰਨਾ ਅਤੇ ਸਮਾਨ ਦਾ ਮੁੜ ਤੋਂ ਜਮਾਂ ਕਰਵਾਓਣਾ ਹੈ। ਭਾਂਵੇ ਇਹ ਉਡਾਣ ਟੋਰਾਂਟੋ ਅਤੇ ਵੈਨਕੂਵਰ ਤੋਂ ਸਿੱਧਾ ਅੰਮ੍ਰਿਤਸਰ ਲਈ ਉਡਾਣਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਨਹੀਂ ਕਰਦੀ, ਫਿਰ ਵੀ ਹਜ਼ਾਰਾਂ ਲੋਕਾਂ ਲਈ ਪੰਜਾਬ ਦਾ ਹਵਾਈ ਸਫਰ ਸੁਖਾਲਾ ਹੋ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #torontoNewYorktoAmritsar #Amritsar #Flights #punjabinews #ProPunjabtvCanada to Amritsarflightsoronto and New York to Amritsarpro punjab tvpunjabi news
Share959Tweet600Share240

Related Posts

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.