ਸ਼ੁੱਕਰਵਾਰ, ਜਨਵਰੀ 2, 2026 03:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ

by Gurjeet Kaur
ਅਕਤੂਬਰ 12, 2023
in ਪੰਜਾਬ
0
ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ
ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ
ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਭਾਗ ਨੇ ਜਾਇਦਾਦ ਦੀ ਰਜਿਸਟਰੀ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਮਾਲ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਜਾਇਦਾਦ ਦੇ ਮਾਲਕ ਦੀ ਇੱਛਾ ਮੁਤਾਬਕ ਨਵੇਂ ਪ੍ਰੋਫਾਰਮੇ ਨਾਲ ਰਜਿਸਟ੍ਰੇਸ਼ਨ ਕੀਤੀ ਜਾਵੇ ਤਾਂ ਕਿ ਉਸ ਨੂੰ ਆਪਣੇ ਦਸਤਾਵੇਜ਼ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਫਾਰਮਾ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦੇ ਦਫ਼ਤਰਾਂ ਵਿੱਚ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਅਕਤੀ ਆਪਣੀ ਜਾਇਦਾਦ ਦੀ ਰਜਿਸਟਰੀ ਨਵੇਂ ਪ੍ਰੋਫਾਰਮੇ ਮੁਤਾਬਕ ਕਰਵਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਫਾਰਮਾ ਮਾਲ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://revenue.punjab.gov.in ਉਤੇ ਉਪਲਬਧ ਹੈ। ਇਸ ਪ੍ਰੋਫਾਰਮਾ ਦਾ ਪ੍ਰਿੰਟ ਲੈ ਕੇ ਜਾਂ ਦੋਬਾਰਾ ਟਾਈਪ ਕਰਕੇ ਇਸ ਉੱਤੇ ਰਜਿਸਟਰੀ ਕਰਵਾਈ ਜਾ ਸਕਦੀ ਹੈ। ਜਿੰਪਾ ਨੇ ਦੱਸਿਆ ਕਿ ਜਲਦ ਹੀ ਇਸ ਪ੍ਰੋਫਾਰਮਾ ਨੂੰ ਆਨਲਾਈਨ ਭਰਨ ਦੀ ਸੁਵਿਧਾ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਲੰਘੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਸੀ ਕਿ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕੀਤੀ ਜਾਵੇਗੀ ਤਾਂ ਕਿ ਸਧਾਰਨ ਵਿਅਕਤੀ ਵੀ ਆਪਣੇ ਕਾਗਜ਼-ਪੱਤਰ ਪੜ੍ਹ ਸਕੇ।
 ਮਾਲ ਮੰਤਰੀ ਨੇ ਅੱਗੇ ਦੱਸਿਆ ਕਿ  ਸੂਬੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਜ਼ਮੀਨ-ਜਾਇਦਾਦ ਨਾਲ ਜੁੜੇ ਦਸਤਾਵੇਜ਼ਾਂ ਦੀ ਭਾਸ਼ਾ ਸਧਾਰਨ ਪੰਜਾਬੀ ਭਾਸ਼ਾ ਵਿੱਚ ਹੋਣੀ ਚਾਹੀਦੀ ਹੈ ਕਿਉਂਕਿ ਇਸ ਵੇਲੇ ਰਜਿਸਟਰ੍ਰੇਸ਼ਨ ਲਈ ਵਰਤੇ ਜਾਂਦੇ ਦਸਤਾਵੇਜ਼ਾਂ ਵਿੱਚ ਉਰਦੂ ਤੇ ਫਾਰਸੀ ਸ਼ਬਦਾਂ ਦੀ ਭਰਮਾਰ ਹੁੰਦੀ ਸੀ ਜਿਸ ਕਰਕੇ ਉਹ ਚੰਗੀ ਤਰ੍ਹਾਂ ਪੜ੍ਹ ਨਹੀਂ ਸਕਦੇ। ਇਸ ਤੋਂ ਪਹਿਲਾਂ ਭਾਸ਼ਾ ਦੀ ਸਮਝ ਨਾ ਪੈਣ ਧੋਖਾਧੜੀ ਅਤੇ ਗੜਬੜੀ ਦੀ ਗੁੰਜਾਇਸ਼ ਬਣੀ ਰਹਿੰਦੀ ਸੀ।
ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਟਵਾਰੀਆਂ ਦੀ ਭਰਤੀ ਵੱਡੇ ਪੱਧਰ ਉਤੇ ਕੀਤੀ ਗਈ ਹੈ ਤਾਂ ਕਿ ਲੋਕਾਂ ਖਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਜ਼ਮੀਨ ਦਾ ਕੰਮਕਾਜ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲ ਵਿਭਾਗ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
Tags: aapBhagwant MannCabinet Minister Braham shankar jimpa shankar jimpapunjan government
Share210Tweet131Share53

Related Posts

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ : ਅਮਨ ਅਰੋੜਾ

ਦਸੰਬਰ 31, 2025

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

ਦਸੰਬਰ 31, 2025
Load More

Recent News

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

320 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ… 15 ਅਗਸਤ, 2027 ਤੋਂ ਚੱਲੇਗੀ ਭਾਰਤ ਦੀ ਪਹਿਲੀ ਬੁਲੇਟ ਟ੍ਰੇਨ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.