ਸ਼ਨੀਵਾਰ, ਫਰਵਰੀ 21, 2026 05:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ 

by Gurjeet Kaur
ਫਰਵਰੀ 7, 2024
in ਪੰਜਾਬ
0
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ 

 

– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

 

– ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

 

– ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵਾਜਿਬ ਦਰਾਂ ’ਤੇ ਮਿਲ ਰਹੀ ਹੈ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ : ਡਾਕਟਰ ਬਲਬੀਰ ਸਿੰਘ 

 

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ  ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

 

ਮੰਤਰੀ ਨੇ  ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’

 

ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ  ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ।

 

ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ।

 

ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ।

 

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ।

 

ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।
Tags: AAM Adami clinicaappro punjab tvpunjabpunjab government
Share211Tweet132Share53

Related Posts

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਫਰਵਰੀ 20, 2026

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 20, 2026

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026
Load More

Recent News

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.