ਨਵੀਂ ਦਿੱਲੀ: ਭਾਰਤ ਸਰਕਾਰ (Indian Government) ਵੱਲੋਂ ਕੌਮਾਂਤਰੀ ਯਾਤਰੀਆਂ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਅੰਤਰਰਾਸ਼ਟਰੀ ਯਾਤਰੀਆਂ ਦੇ ਲਈ ਏਅਰ ਸੁਵਿਧਾ ਫਾਰਮ (air facility form) ਭਰਨ ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਸਰਕਾਰ ਨੇ ਇਕ ਨੋਟਿਸ ਵਿੱਚ ਕਿਹਾ ਹੈ ਕਿ ਭਾਰਤ ਆਉਣ ਵਾਲੇ ਵਿਦੇਸ਼ੀ ਯਾਤਰੀਆਂ (foreign travelers) ਨੂੰ ਹੁਣ ਸੈਲਫ ਡਿਕਲੇਰੇਸ਼ਨ ਫਾਰਮ (self-declaration form) ਭਰਨ ਦੀ ਲੋੜ ਨਹੀਂ ਹੋਵੇਗੀ। ਇਹ ਫੈਸਲਾ ਅੱਧੀ ਰਾਤ ਤੋਂ ਲਾਗੂ ਹੋ ਜਾਵੇਗਾ।
ਦੱਸ ਦਈਏ ਕਿ ਹੁਣ ਤੱਕ ਬੋਰਡਿੰਗ ਤੋਂ ਪਹਿਲਾਂ ਇਹ ਫਾਰਮ ਭਰਨਾ ਲਾਜ਼ਮੀ ਸੀ। ਫ੍ਰੀਕਵੇਂਟ ਕਲੀਅਰਸ ਅਤੇ ਟਰੈਵਲ ਇੰਡਸਟਰੀ ਭਾਰਤ ਲਈ ਉਡਾਨ ਭਰਨ ਤੋਂ ਪਹਿਲਾਂ ਏਅਰ ਸੁਵਿਧਾ ਫਾਰਮ ਭਰਨ ਅਤੇ ਜਮ੍ਹਾਂ ਕਰਾਉਣ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਸੀ। ਸ਼ਹਿਰੀ ਹਵਾਵਾਜ਼ੀ ਵਿਭਾਗ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਸ਼ਵ ਅਤੇ ਰਾਸ਼ਟਰੀ ਪੱਧਰ ਉਤੇ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਨੂੰ ਦੇਖਦੇ ਹੋਏ ਅਤੇ ਕੋਵਿਡ 19 ਦੇ ਟੀਕਾਕਰਨ ਕਵਰੇਜ ਵਿੱਚ ਮਹੱਤਵਪੂਰਨ ਪ੍ਰਗਤੀ ਵਿੱਚ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ‘ਵਿਦੇਸ਼ਾਂ ਤੋਂ ਆਉਣ ਵਾਲਿਆਂ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸਿਹਤ ਵਿਭਾਗ ਦੇ ਸੋਧੇ ਦਿਸ਼ਾ ਨਿਰਦੇਸ਼ਾ ਦੇ ਤਹਿਤ ਆਨਲਾਈਨ ਏਅਰ ਸਹੂਲਤ ਪੋਰਟਲ ਉਤੇ ਸਵੈ ਘੋਸਣਾ ਫਾਰਮ ਜਮ੍ਹਾਂ ਕਰਨਾ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗ ਨੇ ਅੱਗੇ ਜੋੜਾ ਕੋਵਿਡ 19 ਦੀ ਸਥਿਤੀ ਦੇ ਮੱਦੇਨਜ਼ਰ ਅੱਗੇ ਜ਼ਰੂਰਤ ਪੈਣ ਉਤੇ ਇਸ ਨਿਯਮ ਦੀ ਸਮੀਖਿਆ ਕੀਤੀ ਜਾ ਸਕਦੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h