ਇਸ ਸਮੇਂ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਪਹਿਲਾਂ ਵਿਦਿਆਰਥੀਆਂ ਦੀਆਂ ਛੁੱਟੀਆਂ 31ਦਿਸੰਬਰ ਤੱਕ ਖਤਮ ਹੋ ਜਾਣੀਆਂ ਸਨ ਪਰ ਠੰਡ ਨੂੰ ਮੱਦੇਨਜਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਛੁੱਟੀਆਂ 8ਜਨਵਰੀ ਤੱਕ ਵਧਾਉਣ ਦਾ ਐਲਾਨ ਕਰ ਦਿੱਤਾ ਸੀ ਜੋ ਅੱਜ ਖਤਮ ਹੋ ਜਾਣੀਆਂ ਹਨ।
ਇਸ ਕਰਕੇ ਹੁਣ ਪੰਜਾਬ ਦੇ ਸਕੂਲਾਂ ਵਿੱਚ ਪੜਦੇ ਹਰ ਬੱਚੇ ਦੀ ਨਜਰ ਪੰਜਾਬ ਸਰਕਾਰ ਦੇ ਛੁੱਟੀਆਂ ਨੂੰ ਲੈਕੇ ਆਉਣੇ ਨਵੇਂ ਨੋਟਿਸ ‘ਤੇ ਟਿਕੀਆਂ ਹੋਈਆਂ ਹਨ। ਜਾਣਕਾਰੀ ਮੁਤਾਬਿਕ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਅਤੇ ਸੰਘਣੀ ਧੁੰਦ ਦੀ ਸ਼ੰਕਾ ਜਤਾਈ ਗਈ ਹੈ। ਜਿਸ ਵਿੱਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਛੁੱਟੀਆਂ ਨੂੰ ਲੈਕੇ ਹਾਲੇ ਤੱਕ ਕੋਈ ਨੋਟਿਸ ਜਾਰੀ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਸਕੂਲ ਖੁੱਲਣ ਦੇ ਸਮੇਂ ਨੂੰ ਬਦਲਣ ਲਈ ਮੰਗ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਬੱਚਿਆਂ ਕੋਲ ਠੰਡ ‘ਚ ਸਕੂਲ ਆਉਣ ਦੇ ਕੋਈ ਪੁਖਤਾ ਪ੍ਰਬੰਧ ਨਹੀਂ ਹਨ।