Job in Punjab Health Department: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ, ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਡਾ. ਬਲਬੀਰ ਸਿੰਘ , ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈਐਸਆਈ ਡਾ: ਸੀਮਾ ਵੀ ਹਾਜ਼ਰ ਰਹੇ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਵੱਡੇ ਪੱਧਰ ’ਤੇ ਬੇਚੈਨੀ ਪੈਦਾ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
Health & Family Welfare Minister @AAPbalbir chaired a meeting with employees’ unions of Health Dept. to better understand their grievances.Cabinet Minister said that Health Dept. is all set to advertise new vacancies to generate more employment avenues for the youth of the state. pic.twitter.com/QhM9DMGN9u
— Government of Punjab (@PunjabGovtIndia) July 4, 2023
ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ ਲੋਕਾਂ ਦੀ ਸਿਹਤ ਨੂੰ ਦਾਅ ‘ਤੇ ਲਾ ਕੇ ਅਜਿਹੇ ਹਥਕੰਡੇ ਵਰਤ ਕੇ ਸਰਕਾਰ ‘ਤੇ ਦਬਾਅ ਬਣਾਉਣਾ ਵਾਜਿਬ ਨਹੀਂ ਹੈ।
ਇਸ ਮੀਟਿੰਗ ਵਿੱਚ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਟਰੈਕਟ ਸਟਾਫ ਨਰਸ ਯੂਨੀਅਨ, ਓਫਥੈਲਮਿਕ ਆਫੀਸਰਜ਼ ਯੂਨੀਅਨ, ਏਐਨਐਮ ਯੂਨੀਅਨ, ਸਟੈਨੋ ਟਾਈਪਿਸਟ ਯੂਨੀਅਨ, ਸਟੈਟਿਸਟੀਕਲ ਅਸਿਸਟੈਂਟ ਯੂਨੀਅਨ, ਵਾਰਡ ਅਟੈਂਡੈਂਟ ਯੂਨੀਅਨ, ਐਮਐਲਟੀ ਯੂਨੀਅਨ, ਪੀਐਚਐਸਸੀ ਇੰਜਨੀਅਰਜ਼ ਯੂਨੀਅਨ, ਕੋਵਿਡ ਵਾਰੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਰਹੇ।
ਜ਼ਿਕਰਯੋਗ ਹੈ ਕਿ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਦੇ ਇਸ ਉਪਰਾਲੇ ’ਤੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h