ਸ਼ੁੱਕਰਵਾਰ, ਮਾਰਚ 6, 2026 10:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

by Gurjeet Kaur
ਜਨਵਰੀ 1, 2024
in ਪੰਜਾਬ
0
ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ
ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ
ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੈਲੰਡਰ ਤਿਆਰ ਕੀਤੇ ਗਏ ਹਨ, ਇੱਕ ਦੀਵਾਰ ਵਾਲਾ ਅਤੇ ਦੂਜਾ ਟੇਬਲ ਕੈਲੰਡਰ।ਖੇਡ ਮੰਤਰੀ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਦੀ ਹਾਜ਼ਰੀ ਵਿੱਚ ਇਹ ਜਾਰੀ ਕੀਤੇ ਗਏ।
ਖੇਡ ਮੰਤਰੀ ਨੇ ਨਵੇਂ ਸਾਲ ਦੀ ਸਮੂਹ ਪੰਜਾਬੀਆਂ ਅਤੇ ਖੇਡ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਮੀਰ ਖੇਡ ਵਿਰਸਾ ਹੈ ਅਤੇ ਪੰਜਾਬੀ ਖਿਡਾਰੀਆਂ ਨੇ ਕੁੱਲ ਦੁਨੀਆਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਦੇ ਪਹਿਲੇ ਹੀ ਸਾਲ ਸਾਰਥਿਕ ਨਤੀਜੇ ਸਾਹਮਣੇ ਆਏ ਅਤੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਵਿੱਚ 72 ਸਾਲ ਦੇ ਰਿਕਾਰਡ ਤੋੜਦਿਆਂ 8 ਸੋਨ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤੇ।
ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਚਾਰ ਪਦਮਾ ਭੂਸ਼ਣ, 24 ਪਦਮਾ ਸ਼੍ਰੀ, ਚਾਰ ਖੇਲ ਰਤਨ ਪੁਰਸਕਾਰ, 129 ਅਰਜੁਨਾ ਐਵਾਰਡ, 15 ਦਰੋਣਾਚਾਰੀਆ ਐਵਾਰਡ, 21 ਧਿਆਨ ਚੰਦ ਐਵਾਰਡ ਅਤੇ ਪੰਜ ਤੇਨਜ਼ਿੰਗ ਨਾਰਗੇ ਪੁਰਸਕਾਰ ਜਿੱਤੇ ਹਨ। ਸਮੂਹ 202 ਐਵਾਰਡ ਜੇਤੂ ਕੈਲੰਡਰ ਵਿੱਚ ਸ਼ਾਮਲ ਕੀਤੇ ਗਏ ਹਨ।
ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਲੰਡਰ ਦਾ ਵਿਲੱਖਣ ਪਹਿਲੂ ਇਹ ਹੈ ਕਿ ਕੌਮਾਂਤਰੀ ਔਰਤ ਦਿਵਸ ਵਾਲੇ ਮਾਰਚ ਮਹੀਨੇ ਸਾਰੀਆਂ ਐਵਾਰਡ ਜੇਤੂ ਮਹਿਲਾ ਖਿਡਾਰਨਾਂ, ਵਿਸ਼ਵ ਅਥਲੈਟਿਕਸ ਦਿਵਸ ਵਾਲੇ ਮਈ ਮਹੀਨੇ ਸਾਰੇ ਅਥਲੈਟਿਕਸ ਦੇ ਐਵਾਰਡ ਜੇਤੂ ਸ਼ਾਮਲ ਹਨ। ਇੱਕ ਪਰਿਵਾਰ ਵਿੱਚ ਕਈ ਐਵਾਰਡ ਜੇਤੂ ਖਿਡਾਰੀ ਵੀ ਹਨ ਜਿਵੇਂ ਪਿਤਾ-ਪੁੱਤਰ, ਦੋ ਭਰਾ, ਪਤੀ-ਪਤਨੀ, ਚਾਚਾ-ਭਤੀਜਾ ਆਦਿ ਹਨ। ਇਨ੍ਹਾਂ ਸਭ ਨੂੰ ਕੈਲੰਡਰ ਵਿੱਚ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ।
Tags: meet hayernew clenderpunjab sports universityਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ
Share229Tweet143Share57

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੀ ‘ਆਪਣੀ ਮੰਡੀ’ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਸਾਂਝੀ ਮੀਟਿੰਗ ਅਤੇ ਐਕਸ਼ਨ ਪਲਾਨ ਬਣਾਉਣ ਦਾ ਦਿੱਤਾ ਨਿਰਦੇਸ਼

ਮਾਰਚ 6, 2026

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.