ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੈਗਨਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੈਗਨਰ ਨੇ ਇਹ ਫੈਸਲਾ ਚੋਣਕਾਰਾਂ ਵੱਲੋਂ ਆਸਟ੍ਰੇਲੀਆ ਖਿਲਾਫ਼ ਦੋ ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਉਨ੍ਹਾਂ ਨੂੰ ਨਾ ਚੁਣੇ ਜਾਣ ਦੀ ਜਾਣਕਾਰੀ ਦਿੱਤੇ ਜਾਣ ਦੇ ਬਾਅਦ ਲਿਆ ਹੈ।
ਵੈਗਨਰ ਨੇ ਆਪਣੇ ਸੰਨਿਆਸ ਦਾ ਐਲਾਨ ਮੰਗਲਵਾਰ ਨੂੰ ਨਿਊਜ਼ੀਲੈਂਡ ਟੀਮ ਦੇ ਚੀਫ ਗੈਰੀ ਸਟੀਡ ਦੇ ਨਾਲ ਪ੍ਰੈਸ ਕਾਨਫਰੰਸ ਵਿੱਚ ਕੀਤਾ। ਉਹ ਫਰਸਟ ਕਲਾਸ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਉੱਥੇ ਹੀ ਟੀਮ ਮੈਨੇਜਮੈਂਟ ਨੇ ਉਨ੍ਹਾਂ ਨੂੰ ਪਹਿਲਾਂ ਟੈਸਟ ਵਿੱਚ ਟੀਮ ਦੇ ਨਾਲ ਬਣੇ ਰਹਿਣ ਦੀ ਬੇਨਤੀ ਕੀਤੀ ਸੀ।
ਵੈਗਨਰ ਮੂਲ ਰੂਪ ਨਾਲ ਦੱਖਣੀ ਅਫਰੀਕਾ ਦੇ ਰਹਿਣ ਵਾਲੇ ਹਨ। ਉਹ ਨਿਊਜ਼ੀਲੈਂਡ ਸ਼ਿਫਟ ਹੋ ਗਏ ਸਨ। ਉਨ੍ਹਾਂ ਨੇ ਨਿਊਜ਼ੀਲੈਂਡ ਦੇ ਲਈ 64 ਮੈਚ ਖੇਡੇ ਹਨ। ਜਿਸ ਵਿੱਚ 3.13 ਦੀ ਇਕਾਨਮੀ ਰੇਟ ਨਾਲ 260 ਵਿਕਟਾਂ ਲੈ ਚੁੱਕੇ ਹਨ। ਉਨ੍ਹਾਂ ਨੇ 2012 ਵੈਸਟਇੰਡੀਜ਼ ਦੇ ਖਿਲਾਫ਼ ਆਪਣਾ ਟੈਸਟ ਡੈਬਿਊ ਕੀਤਾ ਸੀ। ਉਨ੍ਹਾਂ ਨੇ ਆਪਣਾ ਆਖਰੀ ਟੈਸਟ ਦੱਖਣੀ ਅਫਰੀਕਾ ਦੇ ਖਿਲਾਫ਼ 13 ਤੋਂ 16 ਫਰਵਰੀ ਤੱਕ ਹੋਏ ਮੈਚ ਵਿੱਚ ਖੇਡਿਆ ਸੀ।
ਸੰਨਿਆਸ ਦੇ ਐਲਾਨ ਦੇ ਬਾਅਦ ਵੈਗਨਰ ਨੇ ਮੀਡੀਆ ਨਾਲ ਕੁਝ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ 2014 ਵਿੱਚ ਭਾਰਤ ਦੇ ਨਾਲ ਪਹਿਲੀ ਟੈਸਟ ਸੀਰੀਜ਼ ਜਿੱਤੀ, ਬਾਰਬਾਡੋਸ ਵਿੱਚ ਵੈਸਟਇੰਡੀਜ਼ ਵਿੱਚ ਨਿਊਜ਼ੀਲੀਆਂਦ ਦੀ ਪਹਿਲੀ ਟੈਸਟ ਸੀਰੀਜ਼ ਜਿੱਤੀ , 2018 ਵਿੱਚ ਇੰਗਲੈਂਡ ਵਿੱਚ ਟੈਸਟ ਸੀਰੀਜ਼ ਜਿੱਤ ਨੂੰ ਉਹ ਕਦੇ ਨਹੀਂ ਭੁੱਲਣਗੇ। ਉੱਥੇ ਹੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਤੇ ਭਾਰਤ ਤੇ ਇੰਗਲੈਂਡ ਦੇ ਖਿਲਾਫ਼ ਪਿਛਲੇ ਸਾਲ ਟੈਸਟ ਵਿੱਚ ਇੱਕ ਦੌੜ ਦੀ ਜਿੱਤ ਨੂੰ ਕਦੇ ਨਹੀਂ ਭੁੱਲ ਸਕਣਗੇ।