ਮੰਗਲਵਾਰ, ਸਤੰਬਰ 2, 2025 12:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਸੰਭਾਲਿਆ ਅਹੁਦਾ

New Chairperson of PSEB: ਡਾ. ਸਤਬੀਰ ਬੇਦੀ ਨੇ ਆਪਣਾ ਅਹੁਦਾ ਸੰਭਾਲਦਿਆਂ ਮੌਜੂਦਾ ਬੋਰਡ ਅਫ਼ਸਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬੋਰਡ ਦੇ ਹਰ ਕੰਮ ਵਿੱਚ ਪਾਰਦਰਸ਼ਤਾ ਹੋਣੀ ਲਾਜ਼ਮੀ ਹੈ। ਹਰੇਕ ਕੰਮ ਸਹੀ ਢੰਗ ਤਰੀਕੇ ਅਤੇ ਸਮੇੇਂ ਤੇ ਹੋਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਫਰਵਰੀ 20, 2023
in ਸਿੱਖਿਆ
0

Newly Appointed Chairperson of the PSEB: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੋਂ ਪਹਿਲਾਂ ਡਾ. ਸਤਬੀਰ ਬੇਦੀ ਇਤਿਹਾਸਕ ਗੁਰਦਵਾਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਪਰੰਤ ਬਿਲਕੁਲ ਸਾਦੇ ਢੰਗ ਨਾਲ ਆਪਣਾ ਆਹੁਦਾ ਸੰਭਾਲਿਆ।

ਭਾਰਤ ਸਰਕਾਰ ਵਿੱਚ ਅਹਿਮ ਅਹੁਦਿਆਂ ਤੇ ਤਿੰਨ ਦਹਾਕਿਆਂ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਡਾ. ਬੇਦੀ ਸਮੁੱਚੇ ਰਾਜ ਪ੍ਰਸ਼ਾਸਨ, ਮਨੁੱਖੀ ਸਰੋਤ ਵਿਕਾਸ, ਸਮਾਜ ਭਲਾਈ ਪ੍ਰਸ਼ਾਸਨ, ਕਿਰਤ ਅਤੇ ਰੁਜ਼ਗਾਰ, ਭਾਈਚਾਰਕ ਵਿਕਾਸ, ਖੇਤੀਬਾੜੀ, ਸਿਖਲਾਈ ਅਤੇ ਖੋਜ, ਚੋਣ ਪ੍ਰਬੰਧਨ, ਅਧਿਆਪਨ ਸਿਖਲਾਈ, ਸਿੱਖਿਆ ਪ੍ਰਸ਼ਾਸਨ, ਸਿਹਤ ਪ੍ਰਸ਼ਾਸਨ ਅਤੇ ਮਹਿਲਾ ਸ਼ਸਕਤੀਕਰਨ ਵਰਗੇ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰ ਚੁੱਕੇ ਹਨ।

ਸੇਂਟ ਜੌਨ ਕਾਲਜ ਆਗਰਾ ਤੋਂ ਮਨੋਵਿਗਿਆਨ ਵਿਸ਼ੇ ਵਿੱਚ ਐਮ.ਏ, ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਪੀ.ਐੱਚ.ਡੀ ਅਤੇ ਮੈਕਸਵੈੱਲ ਸਕੂਲ ਆਫ਼ ਪਬਲਿਕ ਪਾਲਿਸੀ ਐਂਡ ਸਿਟੀਜ਼ਨਸ਼ਿਪ ਯੂਨੀਵਰਸਿਟੀ ਅਮਰੀਕਾ ਤੋਂ ਸਿਖਲਾਈ ਪ੍ਰਾਪਤ ਕਰਨ ਵਾਲੇ ਡਾ. ਸਤਬੀਰ ਬੇਦੀ ਨੇ ਮਾਸਟਰ ਟ੍ਰੇਨਰ ਮਨੋਵਿਗਿਆਨ ਵਿੱਚ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਅਤੇ ਭਾਰਤ ਸਰਕਾਰ ਦੇ ਕਰਮਚਾਰੀ ਸਿਖਲਾਈ ਵਿਭਾਗ ਵਿੱਚ ਕਈ ਤਰਾਂ ਦੀਆਂ ਭੂਮਿਕਾਵਾਂ ਨਿਭਾਉਣ ਦੇ ਨਾਲ ਨਾਲ ਸੰਸਥਾਵਾਂ ਲਈ ਸਿਖਲਾਈ ਪ੍ਰੋਗਰਾਮਾਂ ਅਤੇ ਮਾਡਿਊਲਾਂ ਦੀ ਯੋਜਨਾ ਬਣਾੳਣ ਅਤੇ ਡਿਜ਼ਾਇਨ ਕਰਨ ਲਈ ਸਿਖਲਾਈ ਵੀ ਦਿੱਤੀ ਹੈ।

ਇਹੋ ਜਿਹੀ ਵਿਦਵਾਨ ਅਤੇ ਤਜਰਬੇਕਾਰ ਸਖ਼ਸ਼ੀਅਤ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਬਣਨਾ ਸਿੱਖਿਆ ਬੋਰਡ ਲਈ ਚੰਗੇ ਦਿਨਾਂ ਦੀ ਆਮਦ ਦਾ ਸੰਕੇਤ ਹੈ। ਡਾ. ਬੇਦੀ ਨੇ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦਾ ਸਿੱਖਿਆ ਬੋਰਡ ਇੱਕ ਬਹੁਤ ਹੀ ਅਹਿਮ ਅਦਾਰਾ ਹੈ ਅਤੇ ਇਸ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਮਿਲ ਬੈਠ ਕੇ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ।

ਡਾ. ਸਤਬੀਰ ਬੇਦੀ ਨੇ ਆਪਣਾ ਅਹੁਦਾ ਸੰਭਾਲਦਿਆਂ ਮੌਜੂਦਾ ਬੋਰਡ ਅਫ਼ਸਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬੋਰਡ ਦੇ ਹਰ ਕੰਮ ਵਿੱਚ ਪਾਰਦਰਸ਼ਤਾ ਹੋਣੀ ਲਾਜ਼ਮੀ ਹੈ। ਹਰੇਕ ਕੰਮ ਸਹੀ ਢੰਗ ਤਰੀਕੇ ਅਤੇ ਸਮੇੇਂ ਤੇ ਹੋਣਾ ਚਾਹੀਦਾ ਹੈ। ਹਰੇਕ ਮੁਲਾਜ਼ਮ ਆਪਣੀ ਸੀਟ ਦਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਲਈ ਵਚਨਬੱਧ ਹੋਵੇ। ਇਹ ਅਦਾਰਾ ਵਿਦਿਆਰਥੀਆਂ ਨਾਲ ਸਬੰਧਤ ਹੈ। ਕਿਸੇ ਵੀ ਵਿਦਿਆਰਥੀ ਦੀ ਕੋਈ ਵੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਨਜਿੱਠਿਆ ਜਾਵੇ। ਕੋਈ ਵੀ ਵਿਦਿਆਰਥੀ ਇਸ ਅਦਾਰੇ ਤੋਂ ਨਰਾਜ਼ ਹੋ ਕੇ ਨਹੀਂ ਜਾਣਾ ਚਾਹੀਦਾ।

ਇਸ ਮੌਕੇ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਸੰਯੁਕਤ ਸਕੱਤਰ ਜੇ.ਆਰ.ਮਹਿਰੋਕ, ਉਪ ਸਕੱਤਰ ਡਾ. ਗੁਰਮੀਤ ਕੌਰ, ਗੁਰਤੇਜ ਸਿੰਘ, ਮਨਮੀਤ ਸਿੰਘ ਭੱਠਲ ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਚੋਂ ਪਰਵਿੰਦਰ ਸਿੰਘ ਖੰਗੂੜਾ, ਪਰਮਜੀਤ ਸਿੰਘ ਬੈਨੀਪਾਲ, ਬਲਜਿੰਦਰ ਸਿੰਘ ਬਰਾੜ, ਸੁਖਚੈਨ ਸਿੰਘ ਅਤੇ ਰਮਨਦੀਪ ਗਿੱਲ ਅਤੇ ਪ੍ਰਭਦੀਪ ਸਿੰਘ ਬੋਪਾਰਾਏ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Satbir BediGurdwara Amb SahibNew Chairperson of PSEBpro punjab tvpunjab newsPunjab School Education Boardpunjabi news
Share225Tweet141Share56

Related Posts

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

CGC ਝੰਜੇਰੀ ਹੁਣ CGC ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਅਗਸਤ 19, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.