News Jathedar of Sri Akal Takht Sahib: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ SGPC ਨੇ 16 ਜੂਨ ਨੂੰ ਹੰਗਾਮੀ ਮੀਟਿੰਗ ਸੱਦੀ ਸੀ। ਜਿਸ ਮਗਰੋਂ ਖ਼ਬਰ ਆਈ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਹੂਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਰਘਬੀਰ ਸਿੰਘ ਨੂੰ ਨਵਾਂ ਜਥੇਦਾਰ ਐਲਾਨਿਆ ਗਿਆ ਹੈ।
ਰਘੁਬੀਰ ਸਿੰਘ ਹੁਣ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੀ। ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਇਸ ਸਬੰਧੀ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਦੌਰਾਨ ਲਿਆ ਗਿਆ।
ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਮਰਜ਼ੀ ਨਾਲ ਅਹੁਦਾ ਛੱਡਿਆ- ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਿੰਸੀਪਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ- ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਮਰਜ਼ੀ ਨਾਲ ਇਹ ਅਹੁਦਾ ਛੱਡਿਆ ਹੈ। ਮੀਟਿੰਗ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨਾਲ ਫ਼ੋਨ ‘ਤੇ ਵੀ ਗੱਲਬਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਆਰਜ਼ੀ ਜਥੇਦਾਰ ਸਨ ਅਤੇ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਵੀ ਨਿਭਾ ਰਹੇ ਸੀ। ਅਜਿਹੀ ਸਥਿਤੀ ਵਿੱਚ ਸੰਗਤਾਂ ਪੱਕੇ ਜਥੇਦਾਰ ਦੀ ਚੋਣ ਕਰਨ ਦੀ ਮੰਗ ਵੀ ਕਰ ਰਹੀਆਂ ਸਨ। ਜਦੋਂ ਕਿ ਕੁਝ ਸਮਾਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪੱਕਾ ਜਥੇਦਾਰ ਲਾਉਣ ਦੀ ਇੱਛਾ ਪ੍ਰਗਟਾਈ ਸੀ।
ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੀ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੀ। ਹੁਣ ਨਵੇਂ ਫੈਸਲੇ ਤੋਂ ਬਾਅਦ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ। ਉਨ੍ਹਾਂ ਆਪਣਾ ਆਖਰੀ ਸੰਬੋਧਨ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h