Punjab Government: ਸ਼ਨੀਵਾਰ ਨੂੰ ਪੰਜਾਬ ਰਾਜ ਬਿਜਲੀ ਨਿਗਮ (Punjab State Electricity Corporation) ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ (appointment letters) ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ (free electricity) ਉਠਾਉਣਗੇ।
ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।”
87% ਲੋਕਾਂ ਨੂੰ ਬਿਜਲੀ ਦੇ ਬਿਲ ਆਏ ਜ਼ੀਰੋ
ਜਨਵਰੀ, 2023 ਵਿੱਚ 95% ਪਰਿਵਾਰਾਂ ਦਾ ਬਿਲ ਆਵੇਗਾ ਜ਼ੀਰੋ
— CM @BhagwantMann pic.twitter.com/eiEFEzO1KS
— AAP Punjab (@AAPPunjab) November 26, 2022
ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।
ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h