National Green Tribunal: ਉਦਯੋਗਿਕ ਰਹਿੰਦ-ਖੂੰਹਦ ਦੇ ਗਲਤ ਨਿਪਟਾਰੇ ਕਾਰਨ ਪੰਜਾਬ ਵਿੱਚ ਜਲ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਪੰਜਾਬ ਵਿੱਚ 25374 ਉਦਯੋਗਿਕ ਯੂਨਿਟ ਹਨ, ਜਿਨ੍ਹਾਂ ਚੋਂ 2906 ਬੰਦ ਹਨ, ਜਦੋਂ ਕਿ 22468 ਚਾਲੂ ਹਨ।
ਕੇਂਦਰੀ ਰਾਜ ਮੰਤਰੀ ਅਨੁਸਾਰ ਪੰਜਾਬ ਵਿੱਚ 6,293 ਉਦਯੋਗ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਕੇਂਦਰੀ ਮੰਤਰੀ ਚੌਬੇ ਨੇ ਇਹ ਵੀ ਦੱਸਿਆ ਹੈ ਕਿ ਪੰਜਾਬ ਦੇ ਪੰਜ ਦਰਿਆ ਪ੍ਰਦੂਸ਼ਣ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਚੋਂ ਤਿੰਨ ਸਭ ਤੋਂ ਵੱਧ ਪ੍ਰਦੂਸ਼ਿਤ ਸ਼੍ਰੇਣੀ ਵਿੱਚ ਹਨ। ਇਹ ਜਾਣਕਾਰੀ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਰਾਜ ਸਭਾ ‘ਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਸਵਾਲ ਦੇ ਜਵਾਬ ਵਿੱਚ ਦਿੱਤੀ।
ਇਸ ਦੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ ਜੋ ਵਾਤਾਵਰਣ ਲਈ ਖ਼ਤਰਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ 4452 ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਜੇਕਰ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ 4452 ਯੂਨਿਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਦਕਿ 85 ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 1756 ਉਦਯੋਗਿਕ ਇਕਾਈਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਨਜੀਟੀ ਨੇ ਕੇਂਦਰੀ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਉਨ੍ਹਾਂ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।
ਇੰਨੀਆਂ ਸਨਅਤਾਂ ‘ਤੇ ਕਾਰਵਾਈ ਦੇ ਹੁਕਮ
ਸਟੇਟ ———– ਨੋਟਿਸ ———– ਕਲੋਜ਼ਰ ਆਰਡਰ
ਪੰਜਾਬ ——— 4452 ———– 85
ਹਰਿਆਣਾ ——– 30 ———– 114
ਹਿਮਾਚਲ ———317 ———– 00
ਵਾਤਾਵਰਨ ਦੀ ਸੁਰੱਖਿਆ ਸਬੰਧੀ ਵਾਰ-ਵਾਰ ਚੇਤਾਵਨੀਆਂ ਜਾਰੀ ਕਰਨ ਦੇ ਬਾਵਜੂਦ ਪੰਜਾਬ ਦੀਆਂ 28 ਫੀਸਦੀ ਉਦਯੋਗਿਕ ਇਕਾਈਆਂ ਵਾਤਾਵਰਨ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕਰ ਰਹੀਆਂ ਹਨ। ਗੁਆਂਢੀ ਸੂਬਿਆਂ ‘ਚ ਗੈਰ-ਪਾਲਣਾ ਕਰਨ ਵਾਲੇ ਉਦਯੋਗਾਂ ਦਾ ਅਨੁਪਾਤ ਬਹੁਤ ਜ਼ਿਆਦਾ ਹੈ। ਦੱਸ ਦਈਏ ਕਿ ਹਿਮਾਚਲ ਵਿੱਚ 3.03% ਅਤੇ ਹਰਿਆਣਾ ਵਿੱਚ 1.50% ਹੈ।
ਇਨ੍ਹਾਂ ਨਿਯਮਾਂ ਤਹਿਤ ਕਾਰਵਾਈ
ਉਦਯੋਗਾਂ ਨੂੰ ਉਦਯੋਗ ਸਥਾਪਤ ਕਰਨ ਅਤੇ ਚਲਾਉਣ ਲਈ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਹਿਮਤੀ ਲੈਣੀ ਪੈਂਦੀ ਹੈ। ਬੋਰਡ ਵੱਲੋਂ ਉਦਯੋਗਾਂ ਤੋਂ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਹੋਰ ਮਾਮਲਿਆਂ ਸਬੰਧੀ ਨਿਯਮ ਬਣਾਏ ਗਏ ਹਨ। ਪਾਲਣਾ ਨਾ ਕਰਨ ਦੀ ਸੂਰਤ ਵਿੱਚ, ਵਾਟਰ ਐਕਟ, 1974, ਏਅਰ ਐਕਟ, 1981 ਅਤੇ ਵਾਤਾਵਰਣ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਦੇ ਤਹਿਤ ਉਦਯੋਗਿਕ ਇਕਾਈ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h