Khalistani terrorist Arrested: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਉਨ੍ਹਾਂ ਨੇ ਦਿੱਲੀ ਏਅਰਪੋਰਟ ਤੋਂ ਪੰਜ ਲੱਖ ਰੁਪਏ ਦੇ ਇਨਾਮੀ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਕੁਲਵਿੰਦਰਜੀਤ ਸਿੰਘ ਉਰਫ ”ਖਾਨਪੁਰੀਆ” ਨੂੰ ਗ੍ਰਿਫਤਾਰ ਕੀਤਾ। ਦੱਸ ਦਈਏ ਕਿ NIA ਦੇ ਅਧਿਕਾਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਕਿ ਫੜੇ ਗਏ ਅੱਤਵਾਦੀ ਦਾ ਨਾਂ ਕੁਲਵਿੰਦਰਜੀਤ ਸਿੰਘ ਉਰਫ ”ਖਾਨਪੁਰੀਆ” ਹੈ।
ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਅੱਤਵਾਦੀ ਖਾਨਪੁਰੀਆ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਵਰਗੀਆਂ ਅੱਤਵਾਦੀ ਜਥੇਬੰਦੀਆਂ ਨਾਲ ਜੁੜਿਆ ਹੈ। ਖਾਨਪੁਰੀਆ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
NIA ਮੁਤਾਬਕ ਖਾਨਪੁਰੀਆ ਪੰਜਾਬ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਸਮੇਤ ਕਈ ਅੱਤਵਾਦੀ ਮਾਮਲਿਆਂ ਵਿੱਚ ਸ਼ਾਮਲ ਅਤੇ ਲੋੜੀਂਦਾ ਸੀ। ਉਹ 2019 ਤੋਂ ਫਰਾਰ ਸੀ। ਐਨਆਈਏ ਨੇ ਉਸ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੋਇਆ ਸੀ। ਉਹ ਸ਼ੁੱਕਰਵਾਰ ਨੂੰ ਬੈਂਕਾਕ ਤੋਂ ਭਾਰਤ ਆਇਆ ਸੀ। ਜਿਵੇਂ ਹੀ NIA ਨੂੰ ਇਸਦੀ ਸੂਚਨਾ ਮਿਲੀ ਤਾਂ ਟੀਮ ਨੇ ਉਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h