ਐਤਵਾਰ, ਮਈ 11, 2025 03:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Harpreet Singh Arrested: ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮੁੱਖ ਸਾਜਿਸ਼ਕਾਰ ਅੱਤਵਾਦੀ ਹਰਪ੍ਰੀਤ ਸਿੰਘ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਜਾਂਚ 'ਚ ਸਾਹਮਣੇ ਆਇਆ ਕਿ ਮੋਸਟ ਵਾਂਟੇਡ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਲਖਬੀਰ ਸਿੰਘ ਰੋਡੇ ਦਾ ਸਾਥੀ ਸੀ। ਲਖਬੀਰ ਸਿੰਘ ਰੋਡੇ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਹੈ।

by Gurjeet Kaur
ਦਸੰਬਰ 2, 2022
in ਪੰਜਾਬ
0

Ludhiana court Blast Conspirator Arrested: ਲੁਧਿਆਣਾ ਕੋਰਟ ਬਿਲਡਿੰਗ ਬਲਾਸਟ ਮਾਮਲੇ ਦੀ ਜਾਂਚ ਕਰ ਰਹੀ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਵੱਡੀ ਸਫਲਤਾ ਮਿਲੀ ਹੈ। NIA ਨੇ ਧਮਾਕੇ ਦੇ ਸਾਜ਼ਿਸ਼ਕਰਤਾ ਅਤੇ ਮੋਸਟ ਵਾਂਟੇਡ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਗ੍ਰਿਫਤਾਰ ਕੀਤਾ ਹੈ। ਐਨਆਈਏ ਨੇ ਉਸ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ। ਉਹ ਮਲੇਸ਼ੀਆ ਤੋਂ ਫਲਾਈਟ ਰਾਹੀਂ ਭਾਰਤ ਪਰਤਿਆ ਸੀ।

ਜਾਂਚ ‘ਚ ਸਾਹਮਣੇ ਆਇਆ ਕਿ ਮੋਸਟ ਵਾਂਟੇਡ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ, ਲਖਬੀਰ ਸਿੰਘ ਰੋਡੇ ਦਾ ਸਾਥੀ ਸੀ। ਲਖਬੀਰ ਸਿੰਘ ਰੋਡੇ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਹੈ। ਹਰਪ੍ਰੀਤ ਸਿੰਘ ਰੋਡੇ ਸਮੇਤ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਸਾਜ਼ਿਸ਼ਕਾਰਾਂ ਚੋਂ ਇੱਕ ਸੀ। ਰੋਡੇ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਕਸਟਮ-ਮੇਡ IED ਦੀ ਡਿਲੀਵਰੀ ਕੀਤੀ ਸੀ। IED ਪਾਕਿਸਤਾਨ ਤੋਂ ਭਾਰਤ ਭੇਜੀ ਗਈ ਸੀ। ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਵਿਚ ਇਸ ਦੀ ਵਰਤੋਂ ਕੀਤੀ ਗਈ ਸੀ।

ਦਸੰਬਰ 2021 ‘ਚ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਪੰਜਾਬ ਪੁਲਿਸ ਦਾ ਬਰਖਾਸਤ ਮੁਲਾਜ਼ਮ ਗਗਨਦੀਪ ਸਿੰਘ ਮਾਰਿਆ ਗਿਆ ਸੀ। ਇਸ ਦੇ ਨਾਲ ਹੀ ਇਸ ਘਟਨਾ ‘ਚ 6 ਹੋਰ ਲੋਕ ਜ਼ਖਮੀ ਹੋ ਗਏ। ਇਸ ਸਬੰਧੀ ਮਾਮਲਾ 23 ਦਸੰਬਰ 2021 ਨੂੰ ਜ਼ਿਲ੍ਹਾ ਲੁਧਿਆਣਾ ਕਮਿਸ਼ਨਰੇਟ, ਪੰਜਾਬ ਵਿਖੇ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਐਨਆਈਏ ਨੇ 13 ਜਨਵਰੀ 2021 ਨੂੰ ਕੇਸ ਮੁੜ ਦਰਜ ਕੀਤਾ ਸੀ।

Delhi | National Investigation Agency (NIA) on December 1 arrested absconding terrorist Harpreet Singh when he arrived from Kaula Lumpur, Malaysia: NIA

— ANI (@ANI) December 2, 2022

ਕੀ ਸੀ ਮਾਮਲਾ

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ 23 ਦਸੰਬਰ 2021 ਨੂੰ ਦੁਪਹਿਰ 12.25 ਵਜੇ ਹੋਏ ਬੰਬ ਧਮਾਕੇ ਵਿੱਚ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋਏ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸੀ। ਧਮਾਕੇ ਦੇ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ।

NIA ਅਧਿਕਾਰੀਆਂ ਨੇ ਕਿਹਾ, “ਰੋਡੇ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਹਰਪ੍ਰੀਤ ਨੇ ਕਸਟਮ-ਮੇਡ ਆਈਈਡੀ ਦੀ ਡਿਲੀਵਰੀ ਕੀਤੀ, ਜੋ ਕਿ ਪਾਕਿਸਤਾਨ ਤੋਂ ਭਾਰਤ ਵਿੱਚ ਉਸਦੇ ਸਾਥੀਆਂ ਨੂੰ ਭੇਜੀ ਗਈ ਸੀ। ਇਸਦੀ ਵਰਤੋਂ ਲੁਧਿਆਣਾ ਕੋਰਟ ਕੰਪਲੈਕਸ ਦੇ ਧਮਾਕੇ ਵਿੱਚ ਕੀਤੀ ਗਈ ਸੀ।”

10 ਲੱਖ ਦਾ ਸੀ ਰੱਖਿਆ ਗਿਆ ਸੀ ਇਨਾਮ

NIA ਨੇ ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਸੀ। ਐਨਆਈਏ ਦੀ ਵਿਸ਼ੇਸ਼ ਅਦਾਲਤ ਤੋਂ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ ਤੇ ਲੁੱਕ-ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ludhiana court BlastLudhiana court Blast Conspirator Arrestedpro punjab tvpunjabi news
Share234Tweet147Share59

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.