Punjabi singer Jenny Johal: ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੀ ਜਾਂਚ ਕਰ ਰਹੀ NIA ਨੇ ਸਿੱਧੂ ਮੂਸੇਵਾਲਾ ਮਾਮਲੇ (Sidhu Moosewala case) ‘ਚ ਪੰਜਾਬ ਦੀ ਮਸ਼ਹੂਰ ਗਾਇਕਾ ਜੈਨੀ ਜੌਹਲ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ। ਹਾਲ ਹੀ ਵਿੱਚ ਜੈਨੀ ਜੌਹਲ ਦਾ ਇੱਕ ਗੀਤ ‘ਲੈਟਰ ਟੂ ਸੀਐਮ’ (Letter to CM Song) ਬਹੁਤ ਫੇਮਸ ਹੋਇਆ ਸੀ। ‘ਲੈਟਰ ਟੂ ਸੀਐਮ’ ਗੀਤ ‘ਚ ਜੈਨੀ ਜੌਹਲ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਦੀ ਨਜ਼ਰ ਆਈ ਸੀ।
ਹੁਣ ਖ਼ਬਰ ਹੈ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਮਸ਼ਹੂਰ ਗਾਇਕਾ ਜੈਨੀ ਜੌਹਲ ਤੋਂ ਪੁੱਛਗਿੱਛ ਕੀਤੀ। ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੀ ਜਾਂਚ ਕਰ ਰਹੀ NIA ਸਿੱਧੂ ਮੂਸੇਵਾਲਾ ਮਾਮਲੇ ‘ਚ ਪੰਜਾਬ ਦੀ ਮਸ਼ਹੂਰ ਗਾਇਕਾ ਜੈਨੀ ਜੌਹਲ ਨੂੰ ਕਰੀਬ ਚਾਰ ਘੰਟੇ ਤੱਕ ਲੈ ਕੇ ਪਹੁੰਚੀ ਹੈ। NIA ਹੁਣ ਤੱਕ ਪੰਜਾਬ ਦੇ 4 ਤੋਂ 5 ਸਿੰਗਰਸ ਤੋਂ ਪੁੱਛਗਿੱਛ ਕਰਕੇ ਬਿਆਨ ਦਰਜ ਕਰ ਚੁੱਕੀ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਜੈਨੀ ਜੌਹਲ ਦਾ ਇੱਕ ਗੀਤ ‘ਲੈਟਰ ਟੂ ਸੀਐਮ’ ਬਹੁਤ ਮਸ਼ਹੂਰ ਹੋਇਆ ਹੈ। ਇਸ ਗੀਤ ਦੀ ਹਰ ਪਾਸੇ ਚਰਚਾ ਹੋਈ ਕਿਉਂਕਿ ਆਪਣੇ ‘ਲੈਟਰ ਟੂ ਸੀਐਮ’ ਗਾਣੇ ‘ਚ ਜੈਨੀ ਜੌਹਲ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਦੀ ਨਜ਼ਰ ਆਈ।
ਇਹ ਵੀ ਦੱਸ ਦਈਏ ਕਿ ਐਨਆਈਏ ਨੇ ਇਸ ਤੋਂ ਪਹਿਲਾਂ ਸਿੱਧੂ ਦੀ ਮੂੰਹ ਬੋਲੀ ਭੈਣ ਫੇਮਸ ਸਿੰਗਰ ਅਫਸਾਨਾ ਖ਼ਾਨ ਤੋਂ ਵੀ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ 3 ਨਵੰਬਰ ਨੂੰ ਸਿੰਗਰ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਕ ਤੋਂ ਦਿੱਲੀ ਹੈੱਡਕੁਆਰਟਰ ਵਿੱਚ ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ। ਮਨਕੀਰਤ ਔਲਕ ਅਤੇ ਦਿਲਪ੍ਰੀਤ ਢਿੱਲੋਂ ਦੇ ਗੈਂਗਸਟਰ ਲੌਰੇਸ਼ ਬਿਸ਼ਨੋਈ ਨਾਲ ਸਬੰਧ ਪਹਿਲਾਂ ਵੀ ਸਾਹਮਣੇ ਆਉਂਦੇ ਰਹੇ ਹਨ।
ਹਾਲਾਂਕਿ ਅਜੇ ਤੱਕ ਇਸ ਲਿੰਕ ਦੀ ਅਧਿਕਾਰਤ ਤੌਰ ‘ਤੇ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮੂਸੇਵਾਲਾ ਕਤਲੇਆਮ ਤੋਂ ਬਾਅਦ ਬੰਬੀਹਾ ਗੈਂਗ ਨੇ ਗਾਇਕ ਮਨਕੀਰਤ ਔਲਕ ਨੂੰ ਧਮਕੀ ਦਿੱਤੀ ਸੀ।
ਇਹ ਵੀ ਪੜ੍ਹੋ: Meta India ਦੇ ਮੁਖੀ Ajit Mohan ਨੇ ਦਿੱਤਾ ਅਸਤੀਫਾ, ਹੁਣ ਇਸ ਵੱਡੀ ਕੰਪਨੀ ਨਾਲ ਜੁੜਣ ਦੀਆਂ ਖ਼ਬਰਾਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h