Ranjit Bawa and Kanwar Grewal: ਪੰਜਾਬੀ ਸਿੰਗਰ ਰਣਜੀਤ ਬਾਵਾ ਦੇ 4 ਟਿਕਾਣਿਆਂ ‘ਤੇ ਸੋਮਵਾਰ ਨੂੰ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਰਣਜੀਤ ਬਾਵਾ ਦੇ ਪਿੰਡ ਵਾਲੇ ਘਰ, ਬਟਾਲਾ, ਉਨ੍ਹਾਂ ਦੇ ਦਫ਼ਤਰ ਅਤੇ ਗਾਇਕ ਦੇ ਪੀਏ ਡਿਪਟੀ ਵੋਹਰਾ ਦੇ ਘਰ ਵੀ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਕੰਵਰ ਗਰੇਵਾਲ ਦੇ ਘਰ ਪਹੁੰਚੀ ਐਨਆਈਏ
ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ NIAਦੀ ਟੀਮ ਪਹੁੰਚੀ ਹੈ। NIA ਵੱਲੋਂ ਮੋਹਾਲੀ ਸਥਿਤ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਖ਼ਬਰ ਮੁਤਾਬਕ ਐਨਆਈਏ ਸੋਮਵਾਰ ਸਵੇਰੇ ਹੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ ਇਨਕਮ ਟੈਕਸ ਦੀ ਟੀਮ ਨੇ ਛਾਪਾ ਮਾਰਿਆ ਹੈ।
ਐਨਆਈਏ ਦੀ ਟੀਮ ਕੰਵਰ ਗਰੇਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਗਰੇਵਾਲ ਨੇ ਕਿਸਾਨ ਲਹਿਰ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਕਿਸਾਨ ਲਹਿਰ ਨੂੰ ਅੱਗੇ ਵਧਾਉਣ ਲਈ ਕਈ ਗੀਤ ਗਾਏ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ NIA ਗਾਇਕਾਂ ਅਤੇ ਗੈਂਗਸਟਰਾਂ ਦੇ ਆਪਸੀ ਸਬੰਧਾਂ ਦਾ ਪਤਾ ਲਗਾਉਣ ਲਈ ਸਰਗਰਮ ਹੈ। ਮੂਸੇਵਾਲ ਦੇ ਕਤਲ ਤੋਂ ਬਾਅਦ ਪੰਜਾਬ ਦੀ ਗਾਇਕਾ ਅਫਸਾਨਾ ਖਾਨ ਨੂੰ ਐਨਆਈਏ ਨੇ ਪੁੱਛਗਿੱਛ ਲਈ ਸਭ ਤੋਂ ਪਹਿਲਾਂ ਬੁਲਾਇਆ ਸੀ। ਉਸ ‘ਤੇ ਦੋਸ਼ ਸੀ ਕਿ ਅਫਸਾਨਾ ਖਾਨ ਗੈਂਗਸਟਰਾਂ ਦੇ ਬੰਬੀਹਾ ਗਰੁੱਪ ਨੂੰ ਉਤਸ਼ਾਹਿਤ ਕਰਦੀ ਹੈ।
ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਕਿਸਾਨ ਅੰਦੋਲਨ ਦੌਰਾਨ ਪੰਜਾਬੀ ਗਾਇਕਾਂ ਵੱਲੋਂ ਵੱਡਾ ਸਾਹਿਯੋਗ ਦਿੱਤਾ ਗਿਆ ਸੀ। ਕਿਸਾਨ ਅੰਦੋਲਨ ਦੀ ਮਦਦ ਕਰਨ ਵਾਲਿਆਂ ਵਿੱਚ ਰਣਜੀਤ ਬਾਵਾ ਵੀ ਸ਼ਾਮਲ ਹਨ। ਹੁਣ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h