ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ ਵਿੱਚ ਹੋਈ ਹੈ। ਤਿੰਨ ਥਾਵਾਂ ’ਤੇ ਮਾਰੇ ਗਏ ਛਾਪੇ ਸਿੱਧੇ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਹਨ।
ਇਸ ਦੇ ਨਾਲ ਹੀ ਮੋਗਾ ਦੇ ਹਲਕਾ ਬਾਘਾਪੁਰਾਣਾ ਦੇ ਕਸਬਾ ਸਮਾਲਸਰ ਵਿੱਚ ਕਵੀ ਮੱਖਣ ਸਿੰਘ ਮੁਸਾਫਿਰ ਦੇ ਘਰ ਛਾਪਾ ਮਾਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੂਮਾਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ।
ਜਦੋਂਕਿ ਦੂਸਰੀ ਛਾਪੇਮਾਰੀ ਅੰਮਿ੍ਤਸਰ ਦੇ ਸਠਿਆਲਾ ਨੇੜੇ ਬੁਤਾਲਾ ‘ਚ ਜੀਜਾ ਦੇ ਘਰ ‘ਤੇ ਅਤੇ ਤੀਸਰੀ ਛਾਪੇਮਾਰੀ ਮਹਿਤਾ ‘ਚ ਅੰਮ੍ਰਿਤਪਾਲ ਦੇ ਸਾਲੇ ਦੇ ਘਰ ‘ਤੇ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਵਿਚ ਐਨ.ਆਈ.ਏ ਨੇ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਨਾਲ ਜੁੜੇ ਸਬੂਤ ਅਤੇ ਜਾਣਕਾਰੀ ਹਾਸਲ ਕੀਤੀ ਹੈ।