NIA Raids: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਕਰੀਬੀ ਕੁਲਵਿੰਦਰ ਦੇ ਗਾਂਧੀਧਾਮ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਕੁਲਵਿੰਦਰ ਲੰਬੇ ਸਮੇਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਰਿਹਾ ਹੈ। ਉਸ ‘ਤੇ ਬਿਸ਼ਨੋਈ ਗੈਂਗ ਦੇ ਲੋਕਾਂ ਨੂੰ ਪਨਾਹ ਦੇਣ ਦੇ ਮਾਮਲੇ ਵੀ ਦਰਜ ਹਨ।
ਰਾਸ਼ਟਰੀ ਜਾਂਚ ਏਜੰਸੀ ਦੇ ਸੂਤਰਾਂ ਨੇ ਖੁਲਾਸਾ ਕੀਤਾ ਕਿ ਕੁਲਵਿੰਦਰ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਵੀ ਜੁੜਿਆ ਹੋਇਆ ਹੈ। ਦੱਸ ਦੇਈਏ ਕਿ ਗੈਂਗਸਟਰ ਸਿੰਡੀਕੇਟ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ NIA ਨੇ ਮੰਗਲਵਾਰ ਨੂੰ ਕਈ ਰਾਜਾਂ ‘ਚ 70 ਤੋਂ ਜ਼ਿਆਦਾ ਥਾਵਾਂ ‘ਤੇ ਤਲਾਸ਼ੀ ਸ਼ੁਰੂ ਕੀਤੀ।
ਇਨ੍ਹਾਂ ਸੂਬਿਆਂ ‘ਚ NIA ਦੇ ਛਾਪਮਾਰੀ
ਇਹ ਛਾਪਮਾਰੀ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਕੀਤੀ ਗਈ। ਛਾਪੇਮਾਰੀ ਐਨਆਈਏ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਅਪਰਾਧਿਕ ਸਿੰਡੀਕੇਟ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਗੈਂਗਸਟਰ ਨੈੱਟਵਰਕ ‘ਤੇ NIA ਦੀ ਇਹ ਚੌਥੀ ਛਾਪੇਮਾਰੀ ਹੈ।
ਪੰਜਾਬ ‘ਚ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਰਿਆਣਾ ‘ਚ NIA ਨੇ ਯਮੁਨਾਨਗਰ ਦੇ ਮੁੰਡਾ ਮਾਜਰਾ ਇਲਾਕੇ ‘ਚ ਛਾਪੇਮਾਰੀ ਕੀਤੀ ਹੈ। ਆਜ਼ਾਦ ਨਗਰ ਵਿੱਚ ਐਨਆਈਏ ਟੀਮ ਦੇ ਨਾਲ ਸਥਾਨਕ ਪੁਲਿਸ ਬਲ ਵੀ ਮੌਜੂਦ ਸੀ।
ਬਠਿੰਡਾ ਵਿਖੇ ਐਨਆਈਏ ਨੇ ਪਿੰਡ ਮਸਾਣਾ ਵਿਖੇ ਗੈਂਗਸਟਰ ਰੰਮੀ ਮਸ਼ਾਨਾ ਦੇ ਘਰ ਵਿਚ ਰੇਡ ਕੀਤੀ। ਦੱਸ ਦਈਏ ਗੈਂਗਸਟਰ ਰੰਮੀ ਮਛਾਣਾ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਰੰਮੀ ਮਸ਼ਾਨਾ ‘ਤੇ ਕਰੀਬ 3 ਦਰਜਨ ਸੰਗੀਨ ਅਪਰਾਧਿਕ ਮਾਮਲੇ ਦਰਜ ਹਨ।
ਗਿੱਦੜਬਾਹਾ ‘ਚ ਅਕਾਲੀ ਦਲ ਦੇ ਯੂਥ ਆਗੂ ਦੇ ਘਰ NIA ਦੀ ਰੇਡ
ਸਾਬਕਾ ਟਰੱਕ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਕਿੰਗਰਾ ਦੇ ਘਰ ਤੇ ਫਾਰਮ ਹਾਉਸ ‘ਤੇ ਮੰਗਲਵਾਰ ਤੜਕਸਾਰ NIA ਦੀ ਟੀਮ ਵੱਲੋਂ ਰੇਡ ਕੀਤੀ ਗਈ। ਹਾਲਾਂਕਿ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ, ਪਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਲੱਖੀ ਕਿੰਗਰਾ ਦੇ ਗੈਂਗਸਟਰਾਂ ਨਾਲ ਕਥਿਤ ਲਿੰਕ ਹੋ ਸਕਦੇ ਹਨ। ਜਿਸ ਕਰਕੇ ਵੱਡੇ ਪੱਧਰ ਤੇ ਰੇਡ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h