ਭਾਰਤ ਸਰਕਾਰ ਖਾਲਿਸਤਾਨੀ ਅੱਤਵਾਦੀਆਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਕਾਫੀ ਸਖਤੀ ਵਰਤ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੋਗਾ ‘ਚ ਬੁੱਧਵਾਰ ਦੁਪਹਿਰ ਨੂੰ NIA ਦੀ ਟੀਮ ਨੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਲਖਬੀਰ ਸਿੰਘ ਰੋਡੇ ਦੀ ਕਰੀਬ 43 ਕਨਾਲ ਜ਼ਮੀਨ ਸੀਲ ਕਰ ਦਿੱਤੀ ਹੈ। ਮੌਕੇ ‘ਤੇ ਸਥਿਤੀ ਤਣਾਅਪੂਰਨ ਬਣੀ ਰਹੀ। ਕਿਉਂਕਿ NIA ਵੱਲੋਂ ਘਰ ਨੂੰ ਸੀਲ ਕੀਤੇ ਜਾਣ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ ਸਨ। ਪਰ ਐਨ.ਆਈ.ਏ. ਨੇ 43 ਕਨਾਲ ਜ਼ਮੀਨ ਸੀਲ ਕਰਕੇ ਉਸ ‘ਤੇ ਬੋਰਡ ਲਗਾ ਦਿੱਤਾ।