ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵਲੋ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਨੂੰ ਲੈਕੇ ਸਿੱਖ ਜਥੇਬੰਦੀਆਂ ਵਲੋਂ ਐਸਐਸਪੀ ਦਫਤਰ ਗੁਰਦਾਸਪੁਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਉਸ ਵੇਲ਼ੇ ਸਥਿਤੀ ਤਨਾਵ ਪੂਰਨ ਬਨ ਗਈ ਜਦੋਂ ਕੁੱਝ ਨਿਹੰਗ ਸਿੰਘ ਜੱਥੇਬੰਦੀਆਂ ਨੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਦੇ ਘਰ ਵੱਲ ਨੂੰ ਚਾਲੇ ਪਾਂ ਦਿੱਤੇ ਅੱਤੇ ਕੁੱਝ ਜਥੇਬੰਦੀਆ ਨੇ ਕਿਹਾ ਕਿ ਉਹ ਪੁਲਿਸ ਪ੍ਰਸਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਕੋਈ ਐਕਸ਼ਨ ਕਰਨਗੇ ਜਿਸ ਤੋਂ ਬਾਅਦ ਨਿਹੰਗ ਸਿੰਘ ਤੇ ਮਾਨ ਦਲ ਦੇ ਆਗੂਆਂ ਵਿੱਚ ਤਿੱਖੀ ਬਹਿਸ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮੌਕੇ ‘ਤੇ ਆਗੂਆਂ ਨੇ ਇਕ ਦੂਜੇ ਨੂੰ ਸਮਝਾ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਅੱਤੇ ਮੋਰਚੇ ਦੀ ਕਾਰਵਾਈ ਸ਼ੁਰੂ ਕਰਵਾਈ।
ਇਸ ਮੌਕੇ ‘ਤੇ ਸਤਿਕਾਰ ਕਮੇਟੀ ਜਥੇਬੰਦੀ ਦੇ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਹਰਵਿੰਦਰ ਸੋਨੀ ਵਲੋਂ ਦਿੱਤੇ ਗਏ ਬਿਆਨ ਨੇ ਹਰ ਇੱਕ ਦੇ ਹਿਰਦੇ ਵਲੂੰਧਰੇ ਹਨ। ਇਸ ਲਈ ਪ੍ਰਸਾਸਨ ਦੀ ਢਿੱਲੀ ਕਾਰਗੁਜ਼ਾਰੀ ਤੋਂ ਪਰੇਸ਼ਾਨ ਨਿਹੰਗ ਸਿੰਘ ਜੱਥੇਬੰਦੀਆਂ ਨੇ ਸੋਨੀ ਦੇ ਘਰ ਵੱਲ ਨੂੰ ਚਾਲੇ ਪਾਏ ਸਨ। ਜਿਸ ਕਾਰਨ ਆਪਸੀ ਸਹਿਮਤੀ ਨਾ ਹੋਨ ਕਾਰਨ ਕੁੱਛ ਬਹਿਸ ਬਾਜੀ ਹੋਈ ਪਰ ਹੁਣ ਸਾਰੀਆਂ ਜਥੇਬੰਦੀਆ ਦੀ ਸਹਿਮਤੀ ਬਣ ਗਈ ਹੈ ਅਤੇ ਮੋਰਚਾ ਚੜਦੀ ਕਲਾ ਵਿੱਚ ਹੈ। ਪੁਲਿਸ ਪ੍ਰਸਾਸਨ ਨੇ ਜਲਦ ਸ਼ਿਵਸੈਨਾ ਆਗੂ ‘ਤੇ ਪਰਚਾ ਦਰਜ਼ ਨਾ ਕੀਤਾ ਤਾਂ ਤਿੱਖਾ ਸੰਘਰਸ ਉਲੀਕਿਆ ਜਾਏਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h