48th meeting of the GST Council Meeting: ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਇਸ ਮੀਟਿੰਗ ‘ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਬਾਰੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਕਿਹਾ ਕਿ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਕਿਸੇ ਵੀ ਵਸਤੂ ‘ਤੇ ਕੋਈ ਟੈਕਸ ਨਹੀਂ ਵਧਾਇਆ ਗਿਆ ਹੈ। ਕੋਈ ਨਵਾਂ ਟੈਕਸ ਲਾਗੂ ਨਹੀਂ ਕੀਤਾ ਗਿਆ ਹੈ।
ਲਏ ਗਏ ਇਹ ਫੈਸਲੇ
ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ ਹਨ। ਮਾਲ ਸਕੱਤਰ ਸੰਜੇ ਮਲਹੋਤਰਾ ਨੇ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੀਐਸਟੀ ਕੌਂਸਲ ਨੇ ਪਾਲਣਾ ਵਿੱਚ ਕੀਤੀਆਂ ਜਾ ਰਹੀਆਂ ਕੁਝ ਬੇਨਿਯਮੀਆਂ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਲਈ ਸਹਿਮਤੀ ਦਿੱਤੀ ਹੈ। ਇਸ ਦੇ ਨਾਲ ਹੀ ਮੁਕੱਦਮਾ ਚਲਾਉਣ ਦੀ ਸੀਮਾ ਦੁੱਗਣੀ ਕਰਕੇ 2 ਕਰੋੜ ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ।
In this 48th GST Council Meeting, there hasn't been any tax increase on any item. No new taxation has been brought in. Everything that has been done is to issue clarifications where ambiguity of interpretations prevailed.
– Smt @nsitharaman. pic.twitter.com/rb3RGzaotL
— NSitharamanOffice (@nsitharamanoffc) December 17, 2022
ਇਨ੍ਹਾਂ ‘ਤੇ ਫੈਸਲਾ ਨਹੀਂ ਕੀਤਾ
ਇਸ ਦੇ ਨਾਲ ਹੀ ਪਾਨ ਮਸਾਲਾ ਅਤੇ ਗੁਟਖਾ ਕਾਰੋਬਾਰ ‘ਚ ਟੈਕਸ ਚੋਰੀ ਰੋਕਣ ਦੇ ਪ੍ਰਬੰਧ ਕਰਨ ‘ਤੇ ਵੀ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ। ਬੈਠਕ ਤੋਂ ਬਾਅਦ ਸੰਜੇ ਮਲਹੋਤਰਾ ਨੇ ਕਿਹਾ ਕਿ ਇਸ ਬੈਠਕ ‘ਚ ਆਨਲਾਈਨ ਗੇਮਿੰਗ ਅਤੇ ਕੈਸੀਨੋ ‘ਤੇ ਲੱਗੇ ਜੀਐੱਸਟੀ ‘ਤੇ ਚਰਚਾ ਨਹੀਂ ਹੋਈ, ਕਿਉਂਕਿ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮ) ਨੇ ਕੁਝ ਦਿਨ ਪਹਿਲਾਂ ਇਸ ਮੁੱਦੇ ‘ਤੇ ਚਰਚਾ ਕਰਕੇ ਆਪਣੀ ਰਿਪੋਰਟ ਸੌਂਪੀ ਸੀ। ਸਮੇਂ ਦੀ ਘਾਟ ਕਾਰਨ ਜੀਐਸਟੀ ਕੌਂਸਲ ਦੇ ਮੈਂਬਰਾਂ ਨੂੰ ਰਿਪੋਰਟ ਨਹੀਂ ਦਿੱਤੀ ਜਾ ਸਕੀ।
ਇਨ੍ਹਾਂ ‘ਤੇ ਜੀਐੱਸਟੀ ਨੂੰ ਖ਼ਤਮ ਕਰਨ ਦਾ ਲਿਆ ਗਿਆ ਫੈਸਲਾ
ਇਸ ਦੇ ਨਾਲ ਹੀ ਮਾਲ ਸਕੱਤਰ ਸੰਜੇ ਮਲਹੋਤਰਾ ਨੇ ਕਿਹਾ ਕਿ ਕੌਂਸਲ ਨੇ ਜੀਐਸਟੀ ਕਾਨੂੰਨ ਦੀ ਪਾਲਣਾ ਵਿਚ ਬੇਨਿਯਮੀਆਂ ‘ਤੇ ਮੁਕੱਦਮਾ ਚਲਾਉਣ ਦੀ ਸੀਮਾ ਵਧਾ ਦਿੱਤੀ ਹੈ ਅਤੇ ਇਸ ਨੂੰ 1 ਕਰੋੜ ਰੁਪਏ ਤੋਂ ਵਧਾ ਕੇ 2 ਕਰੋੜ ਰੁਪਏ ਕਰਨ ‘ਤੇ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਦਾਲਾਂ ਦੇ ਛਿਲਕਿਆਂ ‘ਤੇ ਜੀਐਸਟੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ। ਹੁਣ ਤੱਕ ਦਾਲਾਂ ਦੇ ਛਿਲਕਿਆਂ ‘ਤੇ 5 ਫੀਸਦੀ ਜੀਐਸਟੀ ਲਗਾਇਆ ਜਾਂਦਾ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h