Punjab Vidhansabha Winter Session: ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੀ ਵਿਧਾਨ ਸਭਾ ਸੈਸ਼ਨ ਦੀ ਉਡੀਕ ਕਰਦੀਆਂ ਰਹੀਆਂ। ਮਾਨ ਸਰਕਾਰ ਅਜੇ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਵੀ ਨਹੀਂ ਬੁਲਾ ਸਕੀ। ਜਦਕਿ ਇਸ ਸਾਲ ਦਾ ਆਖਰੀ ਹਫਤਾ 25 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਇਸ ਤੋਂ ਪਹਿਲਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਲਈ ਚੋਣ ਪ੍ਰਚਾਰ ਵਿੱਚ ਰੁੱਝੀ ਹੋਈ ਸੀ।
ਇਸ ਦੇ ਨਾਲ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਤੇ ਹੈਦਰਾਬਾਦ ਦੇ ਉਦਯੋਗਪਤੀਆਂ ਨੂੰ ਸੂਬੇ ‘ਚ ਨਿਵੇਸ਼ ਕਰਨ ਦਾ ਸੱਦਾ ਦੇਣ ਗਏ। ਇੱਥੋਂ ਪਰਤਦਿਆਂ ਹੀ ਹੁਣ ਪੰਜਾਬ ਸਰਕਾਰ ਕੋਵਿਡ ਦੀ ਰੋਕਥਾਮ ਲਈ ਤਿਆਰੀਆਂ ਵਿੱਚ ਲੱਗੀ ਹੋਈ ਹੈ। ਨਤੀਜੇ ਵਜੋਂ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 2023 ਤੱਕ ਪਹੁੰਚਦਾ ਨਜ਼ਰ ਆ ਰਿਹਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਮਾਨਯੋਗ ਸਰਕਾਰ ਤੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ। ਦੂਜੇ ਪਾਸੇ ਭਗਵੰਤ ਮਾਨ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਕਿਸਾਨਾਂ ਨੂੰ ਸਰਕਾਰ ਨੂੰ ਕੁਝ ਸਮਾਂ ਦੇਣ ਲਈ ਕਹਿ ਰਹੇ ਹਨ ਪਰ ਅਜੇ ਤੱਕ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਤੇ ਨਵੀਆਂ ਮੰਗਾਂ ਬਾਰੇ ਕੋਈ ਫੈਸਲਾ ਨਹੀਂ ਲੈ ਸਕੀ।
ਪੰਜਾਬ ਸਰਕਾਰ ਲਈ ਕਰਜ਼ਾ ਵੱਡੀ ਚੁਣੌਤੀ
ਪੰਜਾਬ ਦੀ ਮਾਨ ਸਰਕਾਰ ਨੇ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਨਾਲ ਸੱਤਾ ਦਾ ਤਾਜ ਆਪਣੇ ਸਿਰ ਪਾ ਲਿਆ ਹੈ। ਇਸ ਤੋਂ ਵੀ ਅੱਗੇ ਜਾ ਕੇ ਮਾਨ ਸਰਕਾਰ ਨੇ ਖੁਦ ਕਰੀਬ 30,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਅਤੇ ਪੰਜਾਬ ਭਾਜਪਾ ਵੀ ਸਮੇਂ-ਸਮੇਂ ‘ਤੇ ‘ਆਪ’ ‘ਤੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ ਚੋਣ ਪ੍ਰਚਾਰ ‘ਚ ਪੰਜਾਬ ਦਾ ਪੈਸਾ ਬਰਬਾਦ ਕਰਨ ਦੇ ਦੋਸ਼ ਲਾਉਂਦੀਆਂ ਰਹੀਆਂ ਹਨ।
OPS ਸਕੀਮ ਲਾਗੂ ਨਹੀਂ ਕੀਤੀ ਗਈ
ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ OPS/NPS ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਪਰ ਪੰਜਾਬ ‘ਚ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਜਦਕਿ ਮਾਨ ਸਰਕਾਰ ਨੇ ਨਵੰਬਰ ਮਹੀਨੇ ਕੈਬਨਿਟ ਮੀਟਿੰਗ ਤੋਂ ਬਾਅਦ ਓਪੀਐਸ ਦਾ ਨੋਟੀਫਿਕੇਸ਼ਨ ਜਾਰੀ ਕਰਨ ਦਾ ਐਲਾਨ ਕੀਤਾ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h