ਮੰਗਲਵਾਰ, ਅਗਸਤ 18, 2026 09:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਰਕਰਾਂ ਦੀ ਘੱਟੋ-ਘੱਟ ਉਜਰਤ ਸਮੇਂ ਸਿਰ ਅਦਾ ਕਰਨ ਤੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕੋਈ ਸਮਝੌਤਾ ਨਹੀਂ: ਲਾਲ ਚੰਦ ਕਟਾਰੂਚੱਕ

ਗੜ੍ਹਚੰਡੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

by Bharat Thapa
ਨਵੰਬਰ 15, 2022
in ਪੰਜਾਬ
0

ਗੜ੍ਹਚੰਡੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਤਹਿਤ ਵਰਕਰਾਂ ਦੀ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਸਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੋਹਾਲੀ ਦੇ ਸੈਕਟਰ 68 ਵਿਖੇ ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਵਰਕਰ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ।

ਇਸ ਮੌਕੇ ਵੱਖੋ-ਵੱਖ ਮੁੱਦਿਆਂ ਸਬੰਧੀ ਸਪੱਸ਼ਟ ਰੁਖ਼ ਅਪਣਾਉਂਦੇ ਹੋਏ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸੀਨੀਆਰਤਾ ਸੂਚੀ ਤਿਆਰ ਕਰਨ ਵਿੱਚ ਪਾਰਦਰਸ਼ਤਾ ਵਰਤੀ ਜਾਵੇ ਅਤੇ ਜਿਥੋਂ ਤੱਕ ਵੱਖੋ-ਵੱਖ ਸਕੀਮਾਂ ਤਹਿਤ ਰੁਕੀਆਂ ਤਨਖਾਹਾਂ ਦਾ ਸਬੰਧ ਹੈ ਤਾਂ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਛੇਤੀ ਤੋਂ ਛੇਤੀ ਉਸਾਰੂ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਨਿਰਦੇਸ਼ ਵੀ ਦਿੱਤੇ ਕਿ ਭਵਿੱਖ ਵਿੱਚ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕੀਤੀਆਂ ਜਾਣ। ਘੱਟੋ-ਘੱਟ ਉਜਰਤਾਂ ਦੇ ਬਕਾਏ ਸਬੰਧੀ ਉਹਨਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਹਮਦਰਦੀ ਨਾਲ ਵਿਚਾਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ 5 ਸਾਲ ਤੱਕ ਦੇ ਤਜ਼ਰਬੇ ਵਾਲੇ ਵਰਕਰਾਂ ਨੂੰ ਸਕਿੱਲਡ, 3 ਸਾਲ ਵਾਲਿਆਂ ਨੂੰ ਸੈਮੀ-ਸਕਿੱਲਡ ਅਤੇ 3 ਸਾਲ ਤੋਂ ਘੱਟ ਤਜ਼ਰਬੇ ਵਾਲਿਆਂ ਨੂੰ ਅਨ-ਸਕਿੱਲਡ ਸ਼੍ਰੇਣੀ ਵਿੱਚ ਰੱਖੇ ਜਾਣ ਦਾ ਸਵਾਲ ਹੈ, ਤਾਂ ਇਹ ਤਜ਼ਵੀਜ ਕਿਰਤ ਵਿਭਾਗ ਨੂੰ ਛੇਤੀ ਹੀ ਭੇਜੀ ਜਾਵੇਗੀ। ਇੱਕ ਹੋਰ ਅਹਿਮ ਮੁੱਦੇ ਸਬੰਧੀ ਮੰਤਰੀ ਨੇ ਕਿਹਾ ਕਿ 50 ਸਾਲ ਤੋਂ ਜ਼ਿਆਦਾ ਉਮਰ ਦੇ ਵਰਕਰਾਂ ਨੂੰ ਜਿੱਥੋਂ ਤੱਕ ਤਰੱਕੀ ਲਈ ਟਾਇਪ ਟੈਸਟ ਵਿੱਚ ਛੋਟ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਮਾਮਲਾ ਸਬੰਧਤ ਵਿਭਾਗ ਕੋਲ ਉਠਾਇਆ ਜਾਵੇਗਾ।

ਇਸ ਮੌਕੇ ਕਟਾਰੂਚੱਕ ਨੇ ਯੂਨੀਅਨ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਵਾਤਾਵਰਨ ਬਚਾਉਣ ਲਈ ਹਰ ਹੰਭਲਾ ਮਾਰਿਆ ਜਾਵੇ ਅਤੇ ਸੂਬੇ ਭਰ ਵਿੱਚ ਲਾਏ ਗਏ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਫਗਵਾੜਾ-ਚੰਡੀਗੜ੍ਹ ਸੜਕ ਦਾ ਇਸੇ ਯੋਜਨਾ ਤਹਿਤ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ ਉੱਤੇ ਤੇਜ਼ੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags: aap punjab governmentlal chand kataruchakLatestNewspropunjabtv
Share212Tweet132Share53

Related Posts

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.