No Confidence Motion: ਵਿਰੋਧੀ ਗਠਜੋੜ ਭਾਰਤ ਵੱਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਬਾਰੇ ਲਗਾਤਾਰ ਚਰਚਾ ਦੀ ਮੰਗ ਕੀਤੀ ਜਾ ਰਹੀ ਸੀ। ਮੰਗਲਵਾਰ ਨੂੰ ਸੰਸਦ ਦੇ ਮੌਨਸੂਨ ਸੈਸ਼ਨ ‘ਚ ਇਸ ਸਬੰਧੀ ਤਰੀਕ ਤੈਅ ਕੀਤੀ ਗਈ ਹੈ। 8 ਅਗਸਤ ਨੂੰ ਸਦਨ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਹੋਵੇਗੀ। ਇਹ ਚਰਚਾ ਕੁੱਲ ਤਿੰਨ ਦਿਨ ਚੱਲੇਗੀ।
ਯਾਨੀ 8 ਤੋਂ 10 ਅਗਸਤ ਤੱਕ ਬੇਭਰੋਸਗੀ ਮਤੇ ‘ਤੇ ਚਰਚਾ ਹੋਵੇਗੀ। ਖਾਸ ਗੱਲ ਇਹ ਹੈ ਕਿ ਚਰਚਾ ਦੇ ਤੀਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਸ ਬੇਭਰੋਸਗੀ ਮਤੇ ‘ਤੇ ਆਪਣਾ ਜਵਾਬ ਦੇਣਗੇ।
ਦੱਸ ਦੇਈਏ ਕਿ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਵਿਰੋਧੀ ਗਠਜੋੜ ਲਗਾਤਾਰ ਮਣੀਪੁਰ ਹਿੰਸਾ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਚਰਚਾ ਕਰਨ ਲਈ ਪੀਐਮ ਮੋਦੀ ਦੇ ਸੰਬੋਧਨ ਦੀ ਮੰਗ ਕਰ ਰਿਹਾ ਸੀ। ਵਿਰੋਧੀ ਪਾਰਟੀਆਂ ਦੀ ਮੰਗ ਸੀ ਕਿ ਪੀਐਮ ਮੋਦੀ ਨੂੰ ਮਣੀਪੁਰ ਹਿੰਸਾ ਬਾਰੇ ਸਦਨ ਵਿੱਚ ਬਿਆਨ ਦੇਣਾ ਚਾਹੀਦਾ ਹੈ।
ਸਦਨ ‘ਚ ਕਦੋਂ ਪੇਸ਼ ਕੀਤਾ ਗਿਆ ਸੀ ਬੇਭਰੋਸਗੀ ਦਾ ਮਤਾ?
26 ਜੁਲਾਈ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ ਸੀ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਸੰਸਦ ਦੇ ਹੇਠਲੇ ਸਦਨ ਯਾਨੀ ਲੋਕ ਸਭਾ ਵਿੱਚ ਪੇਸ਼ ਕੀਤਾ। ਦੱਸ ਦੇਈਏ ਕਿ ਪ੍ਰਸਵਤ ਨੂੰ ਪੇਸ਼ ਕਰਨ ਲਈ ਨੋਟਿਸ ਦਾਇਰ ਕਰਨਾ ਹੋਵੇਗਾ।
ਮੋਦੀ ਸਰਕਾਰ ਨੂੰ ਕੋਈ ਖਤਰਾ ਨਹੀਂ
ਆਮ ਤੌਰ ‘ਤੇ ਬੇਭਰੋਸਗੀ ਮਤੇ ਦੌਰਾਨ ਸੱਤਾਧਾਰੀ ਪਾਰਟੀਆਂ ਲਈ ਖਤਰਾ ਪੈਦਾ ਹੋ ਜਾਂਦਾ ਹੈ। ਇਸ ਦੌਰਾਨ ਕਈ ਵਾਰ ਸਰਕਾਰਾਂ ਵੀ ਡਿੱਗ ਚੁੱਕੀਆਂ ਹਨ। ਹਾਲਾਂਕਿ ਇਸ ਵਾਰ ਮੋਦੀ ਸਰਕਾਰ ਨੂੰ ਬੇਭਰੋਸਗੀ ਮਤੇ ਤੋਂ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਕਿਉਂਕਿ ਲੋਕ ਸਭਾ ਵਿੱਚ ਸਰਕਾਰ ਕੋਲ ਕਾਫੀ ਗਿਣਤੀ ਹੈ।
ਹਾਲਾਂਕਿ ਇਸ ਤੋਂ ਬਾਅਦ ਵੀ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਮਤਾ ਲਿਆਂਦਾ ਗਿਆ ਹੈ, ਜਦਕਿ ਵਿਰੋਧੀ ਧਿਰ ਨੂੰ ਪਤਾ ਹੈ ਕਿ ਕਾਫੀ ਗਿਣਤੀ ਹੋਣ ਕਾਰਨ ਇਹ ਮਤਾ ਪਾਸ ਨਹੀਂ ਹੋ ਸਕੇਗਾ। ਪਰ ਵਿਰੋਧੀ ਧਿਰ ਦਾ ਉਦੇਸ਼ ਇਸ ਮਤੇ ਰਾਹੀਂ ਸਰਕਾਰ ਨੂੰ ਡੇਗਣਾ ਨਹੀਂ ਸਗੋਂ ਪ੍ਰਧਾਨ ਮੰਤਰੀ ਨੂੰ ਸਦਨ ਵਿੱਚ ਮਣੀਪੁਰ ਹਿੰਸਾ ‘ਤੇ ਬਿਆਨ ਦੇਣ ਲਈ ਮਜਬੂਰ ਕਰਨਾ ਹੈ। ਇਸ ਪ੍ਰਸਤਾਵ ਦਾ ਜਵਾਬ ਦੇਣ ਲਈ ਪੀਐਮ ਮੋਦੀ ਹੁਣ 10 ਅਗਸਤ ਨੂੰ ਲੋਕ ਸਭਾ ਵਿੱਚ ਆਪਣਾ ਜਵਾਬ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h