Gurmeet Singh Meet Hayer: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆ ਸੰਬੋਧਨ ਕਰਦਿਆਂ ਕਹੀ।
ਮੀਤ ਹੇਅਰ ਨੇ ਸੂਬਾ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਪਹਿਲੇ ਛੇ ਮਹੀਨਿਆਂ ਵਿੱਚ ਹੀ ਉਹ ਵੱਡੇ ਕੰਮ ਕਰ ਦਿੱਤੇ ਜੋ ਪਿਛਲੀਆਂ ਸਰਕਾਰਾਂ ਨੇ ਪੰਜ ਸਾਲ ਦੌਰਾਨ ਵੀ ਨਹੀਂ ਕਰਦੀਆਂ।ਪੰਜਾਬ ਵਿੱਚ ਪਹਿਲਾਂ ਵੋਟਾਂ ਵਾਲੇ ਸਾਲ ਹੀ ਥੋੜ੍ਹੇ ਬਹੁਤੇ ਕੰਮ ਕੀਤੇ ਜਾਂਦੇ ਸੀ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਛੇ ਮਹੀਨਿਆਂ ਵਿੱਚ ਹੀ 600 ਯੂਨਿਟ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕ, ਨਾਜਾਇਜ਼ ਕਬਜ਼ੇ ਛੁਡਵਾਏ, 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣਾ, 26000 ਤੋਂ ਵੱਧ ਸਰਕਾਰੀ ਨੌਕਰੀਆਂ, ਇਕ ਵਿਧਾਇਕ, ਇਕ ਪੈਨਸ਼ਨ ਜਿਹੇ ਵੱਡੇ ਫ਼ੈਸਲੇ ਕੀਤੇ।ਆਉਣ ਵਾਲੇ ਸਮੇਂ ਵਿੱਚ 150 ਜਨਤਕ ਖੱਡਾਂ ਤੇ 100 ਕਮਰਸ਼ੀਅਲ ਖੱਡਾਂ ਤੋਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣ ਦਾ ਟੀਚਾ ਹੈ। ਪੰਜਾਬ ਵਿੱਚ ਰੋਜ਼ਾਨਾ ਮਜ਼ਦੂਰਾਂ ਨੂੰ ਰੇਤੇ ਦੀ ਭਰਾਈ ਲਈ ਚੰਗੇ ਪੈਸੇ ਮਿਲ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਦਿੱਤੇ ਕਮਰਸ਼ੀਅਲ ਖੱਡਾਂ ਦੇ ਠੇਕੇ ਜਲਦ ਖਤਮ ਹੋਣਗੇ। ਸੂਬਾ ਸਰਕਾਰ 100 ਕਮਰਸ਼ੀਅਲ ਖੱਡਾਂ ਤੋਂ ਵੀ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਆਮ ਲੋਕਾਂ ਨੂੰ ਰੇਤਾ ਮਿਲਣ ਲੱਗੇਗਾ। ਹੁਣ 32 ਜਨਤਕ ਖੱਡਾਂ ਤੋਂ ਲੋਕਾਂ ਨੂੰ ਟਰੈਕਟਰ-ਟਰਾਲੀ ਰਾਹੀਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮਿਲ ਰਿਹਾ ਹੈ। ਇਹ ਜਨਤਕ ਖੱਡਾਂ ਦੀ ਗਿਣਤੀ ਵੀ 150 ਕਰਨ ਦਾ ਟੀਚਾ ਹੈ।ਮੁੱਖ ਮੰਤਰੀ ਵੱਲੋਂ ਮਾਓ ਸਾਹਿਬ ਵਿਖੇ ਜਨਤਕ ਖੱਡ ਦਾ ਉਦਘਾਟਨ ਕੀਤਾ ਗਿਆ, ਉੱਥੋਂ ਰੋਜ਼ਾਨਾ 200 ਟਰਾਲੀ ਲੋਕ ਭਰ ਕੇ ਜਾ ਰਹੇ ਹਨ। ਇਸ ਨਾਲ ਕਿਰਤੀਆਂ ਨੂੰ ਵੀ ਦਿਨ ਵਿੱਚ ਚੰਗੀ ਕਮਾਈ ਹੁੰਦੀ ਹੈ। ਪੰਜਾਬ ਵਿੱਚ ਇਸ ਫ਼ੈਸਲੇ ਨਾਲ ਕਹੀਆਂ-ਬੱਠਲਾਂ ਨਾਲ ਰੇਤੇ ਦੀ ਟਰਾਲੀ ਭਰਨ ਵਾਲੀ ਲੇਬਰ ਨੂੰ ਵੱਡਾ ਫ਼ਾਇਦਾ ਹੋਇਆ।
ਜੋ ਕੰਮ ਪਿਛਲੀਆਂ ਸਰਕਾਰਾਂ ਅਖ਼ੀਰਲੇ 6 ਮਹੀਨਿਆਂ 'ਚ ਕਰਦੀਆਂ ਸੀ ਸਾਡੀ ਸਰਕਾਰ ਨੇ ਪਹਿਲੇ 6 ਮਹੀਨਿਆਂ 'ਚ ਹੀ ਕਰ ਦਿੱਤੇ ਨੇ
ਅਸੀਂ 1 ਸਾਲ ਅੰਦਰ 27000 ਦੇ ਕਰੀਬ ਨੌਕਰੀਆਂ ਦੇ ਚੁੱਕੇ ਹਾਂ ਤੇ ਹੋਰ ਵੀ ਅਸਾਮੀਆਂ ਕੱਢ ਰਹੇ ਹਾਂ
— @meet_hayer
Cabinet Minister, Punjab pic.twitter.com/X7v1BZkITB— AAP Punjab (@AAPPunjab) March 7, 2023
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ਼ ਹੈ ਅਤੇ ਵਿਰੋਧੀਆਂ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਬਦਨਾਮ ਕਰ ਰਹੇ ਹਨ ਹਾਲਾਂਕਿ ਕਰਾਈਮ ਰੇਟ ਦੇ ਮਾਮਲੇ ਵਿੱਚ ਪੰਜਾਬ 17ਵੇਂ ਸਥਾਨ ‘ਤੇ ਹੈ। ਉਨ੍ਹਾਂ ਕੌਮੀ ਅਪਰਾਧਕ ਰਿਕਾਰਡ ਦੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸੂਬਿਆਂ ਵਿੱਚ ਅਪਰਾਧ ਦੀ ਦਰ ਬਹੁਤ ਜ਼ਿਆਦਾ ਹੈ।
ਮੀਤ ਹੇਅਰ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੇ ਕਾਂਗਰਸੀ ਵਿਧਾਇਕ ਪੰਜਾਬ ਨੂੰ ਬਿਨਾਂ ਕਿਸੇ ਕਾਰਨ ਤੇ ਤੱਥ ਤੋਂ ਬਦਨਾਮ ਕਰਨ ਦਾ ਇਕ ਵੀ ਮੌਕਾ ਨਹੀਂ ਛੱਡਦੇ ਪਰ ਉਨ੍ਹਾਂ ਦੀ ਹੀ ਪਾਰਟੀ ਨੇ ਹੀ ਪੰਜਾਬ ਵਿੱਚ 8 ਵਾਰ ਰਾਸ਼ਟਰਪਤੀ ਰਾਜ ਲਗਾਇਆ, ਦਿੱਲੀ ਵਿੱਚ ਸਿੱਖ ਕਤਲੇਆਮ ਅਤੇ ਪੰਜਾਬ ਵਿੱਚ ਕਾਲਾ ਦੌਰ ਲਿਆਂਦਾ।ਪੰਜਾਬ ਵਿੱਚ ਗੈਂਗਸਟਰ ਕਲਚਰ ਪਿਛਲੀਆਂ ਸਰਕਾਰਾਂ ਦੀ ਦੇਣ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h